ਕਿਸਾਨ ਯੂਨੀਅਨ ਆਗੂਆਂ ਨੇ ਬੈਂਕ ਕਾਰਵਾਈ ਬੰਦ

0
153

ਸੂਲਰ ਘਰਾਟ (TLT) ਜ਼ਿਲ੍ਹਾ ਸੰਗਰੂਰ ਦੇ ਹਲਕਾ ਦਿੜ੍ਹਬਾ ਦੇ ਪਿੰਡ ਛਾਹੜ ਵਿਖੇ ਭਾਰਤ ਬੰਦ ਦੇ ਸੱਦੇ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂਆਂ ਵੱਲੋਂ ਭਾਰਤੀ ਸਟੇਟ ਬੈਂਕ ਆਫ਼ ਇੰਡੀਆ ਬਰਾਂਚ ਨੂੰ ਬੰਦ ਕਰਵਾਇਆ ਗਿਆ ਹੈ। ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਪਿੰਡ ਛਾਹੜ ਦੇ ਪ੍ਰਧਾਨ ਪਰਮਜੀਤ ਸਿੰਘ ਨੇ ਦੱਸਿਆ ਕਿ ਅੱਜ ਭਾਰਤ ਬੰਦ ਦੇ ਸੱਦੇ ‘ਤੇ ਹਰ ਵਰਗ ਨਾਲ ਜੁੜੇ ਲੋਕਾਂ ਨੂੰ ਭਾਰਤ ਬੰਦ ਦਾ ਸਾਥ ਦੇਣ ਦੀ ਅਪੀਲ ਕੀਤੀ ਹੈ। ਇਸ ਦੇ ਚੱਲਦਿਆਂ ਸਟੇਟ ਬੈਂਕ ਆਫ਼ ਇੰਡੀਆ ਬਰਾਂਚ ਛਾਹੜ ਨੂੰ ਵੀ ਜਥੇਬੰਦੀ ਵੱਲੋਂ ਬੰਦ ਕਰਵਾਇਆ ਗਿਆ ਹੈ। ਬੈਂਕ ਮੁਲਾਜ਼ਮਾਂ ਨੇ ਦੱਸਿਆ ਕਿ ਜਥੇਬੰਦੀ ਦੇ ਆਗੂਆਂ ਦੇ ਕਹਿਣ ‘ਤੇ ਬੈਂਕ ਦਾ ਕੰਮਕਾਜ ਬੰਦ ਕਰ ਦਿੱਤਾ ਗਿਆ ਹੈ।