ਇਲਾਕੇ ‘ਚ ਦਿਨ ਦਿਹਾੜੇ ਗੁੰਡਾਗਰਦੀ ਦਾ ਹੋਇਆ ਨੰਗਾ ਨਾਚ,1 ਨੌਜਵਾਨ ਗੰਭੀਰ ਜ਼ਖ਼ਮੀ

0
101

 ਤਪਾ ਮੰਡੀ (TLT) ਇਲਾਕੇ ‘ਚ ਜਿਥੇ ਹੋਲੀ ਦਾ ਤਿਉਹਾਰ ਨੌਜਵਾਨਾਂ ਵਲੋਂ ਅਤੇ ਬੱਚਿਆਂ ਵਲੋਂ ਬੜੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਸੀ। ਉਥੇ ਸ਼ਹਿਰ ਦੇ ਅੰਦਰਲੇ ਬੱਸ ਸਟੈਂਡ ‘ਤੇ ਉਸ ਸਮੇਂ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ,ਜਦੋਂ ਇਕ ਅਣਪਛਾਤੇ ਨੌਜਵਾਨ ਨੇ ਦੂਸਰੇ ਨੌਜਵਾਨ ਉੱਪਰ ਬੇਸਬਾਲ ਨਾਲ ਹਮਲਾ ਕਰਕੇ ਗੰਭੀਰ ਰੂਪ ‘ਚ ਜ਼ਖ਼ਮੀ ਕਰ ਦਿੱਤਾ। ਜਿਸ ਨੂੰ ਆਸ-ਪਾਸ ਦੇ ਲੋਕਾਂ ਨੇ ਤੁਰੰਤ ਸਿਵਲ ਹਸਪਤਾਲ ਤਪਾ ਵਿਖੇ ਦਾਖ਼ਲ ਕਰਵਾਇਆ। ਭਾਵੇਂ ਹਮਲਾਵਰ ਨੂੰ ਦੁਕਾਨਦਾਰਾਂ ਨੇ ਤੁਰੰਤ ਬੜੀ ਮੁਸਤੈਦੀ ਨਾਲ ਕਾਬੂ ਕਰਕੇ ਪੁਲੀਸ ਦੇ ਹਵਾਲੇ ਕਰ ਦਿੱਤਾ ਹੈ। ਪ੍ਰੰਤੂ ਦੂਜੇ ਪਾਸੇ ਗੰਭੀਰ ਜ਼ਖ਼ਮੀ ਨੌਜਵਾਨ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।