ਸਿੱਖਿਆ ਵਿਭਾਗ ਨੇ ਬਦਲੀਆਂ ਰੱਦ ਕਰਨ ਵਾਲੇ ਪੱਤਰ ਨੂੰ ਫੇਕ ਦੱਸਿਆ

0
50

ਪੋਜੇਵਾਲ ਸਰਾਂ (TLT) – ਸਿੱਖਿਆ ਵਿਭਾਗ ਵਲੋਂ ਪਿਛਲੇ ਦਿਨੀਂ ਆਨ ਲਾਈਨ ਬਦਲੀਆਂ ਕੀਤੀਆਂ ਗਈਆਂ ਸਨ, ਇਸ ਦੇ ਰੱਦ ਹੋਣ ਸੰਬੰਧੀ ਅੱਜ ਇੱਕ ਪੱਤਰ ਸੋਸ਼ਲ ਮੀਡੀਆ ‘ਤੇ ਘੁੰਮ ਰਿਹਾ ਹੈ। ਇਸ ਸਬੰਧੀ ਸਿੱਖਿਆ ਵਿਭਾਗ ਨੇ ਸਪਸ਼ਟ ਕੀਤਾ ਹੈ ਕਿ ਬਦਲੀਆਂ ਰੱਦ ਕਰਨ ਸਬੰਧੀ ਪੱਤਰ ਜਾਅਲੀ ਹੈ ਤੇ ਬਦਲੀਆਂ ਲਾਗੂ ਹਨ। ਇਸ ਸਬੰਧੀ ਸਿੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਅਫ਼ਵਾਹ ਫੈਲਾਉਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।