10 ਦਿਨ ਪਹਿਲਾਂ ਵਿਆਹੀ 22 ਸਾਲਾ ਲੜਕੀ ਨੇ ਲਿਆ ਫਾਹਾ

0
192

ਗੁਰਦਾਸਪੁਰ (TLT) ਜ਼ਿਲ੍ਹੇ ਦੇ ਪਿੰਡ ਬਿਧੀਪੁਰ ਵਿਚ 10 ਦਿਨ ਪਹਿਲਾਂ ਵਿਆਹੀ ਲੜਕੀ ਨੇ ਪੱਖੇ ਨਾਲ ਫਾਹਾ ਲੈ ਕੇ ਆਤਮ ਹੱਤਿਆ ਕਰ ਲਈ। ਦੂਜੇ ਪਾਸੇ ਪੇਕੇ ਪਰਿਵਾਰ ਨੇ ਸਹੁਰੇ ਪਰਿਵਾਰ ਖਿਲਾਫ ਕਤਲ ਦੇ ਇਲਜ਼ਾਮ ਲਾਏ ਹਨ।

ਮ੍ਰਿਤਕਾ ਕਿਰਨਦੀਪ ਕੌਰ ਦੇ ਪਰਿਵਾਰਕ ਮੈਂਬਰ ਲਖਬੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ 22 ਸਾਲਾ ਪੋਤੀ ਕਿਰਨਦੀਪ ਕੌਰ ਦਾ ਵਿਆਹ ਕਰੀਬ 10 ਦਿਨ ਪਹਿਲਾਂ ਬਿਧੀਪੁਰ ਦੇ ਰਹਿਣ ਵਾਲੇ ਜੋਬਨਪ੍ਰੀਤ ਨਾਲ ਹੋਇਆ ਸੀ। ਲਖਬੀਰ ਸਿੰਘ ਨੇ ਦੱਸਿਆ ਕਿ ਬੀਤੀ ਦੇਰ ਰਾਤ ਉਨ੍ਹਾਂ ਨੂੰ ਫੋਨ ਆਇਆ ਕਿ ਉਨ੍ਹਾਂ ਦੀ ਕੁੜੀ ਨੇ ਪੱਖੇ ਨਾਲ ਲਟਕ ਕੇ ਆਤਮ ਹਤਿਆ ਕਰ ਲਈ ਹੈ। ਜਦੋਂ ਉਨ੍ਹਾਂ ਨੇ ਪਿੰਡ ਜਾ ਕੇ ਦੇਖਿਆ ਤਾਂ ਉਨ੍ਹਾਂ ਦੀ ਬੇਟੀ ਦੀ ਲਾਸ਼ ਪੱਖੇ ਨਾਲ ਲਟਕੀ ਹੋਈ ਸੀ।

ਲਖਬੀਰ ਸਿੰਘ ਨੇ ਇਲਜ਼ਾਮ ਲਾਉਂਦਿਆਂ ਕਿਹਾ ਕਿ ਉਨ੍ਹਾਂ ਦੀ ਬੇਟੀ ਆਤਮ ਹੱਤਿਆ ਨਹੀਂ ਕਰ ਸਕਦੀ ਕਿਉਂਕਿ 10 ਦਿਨ ਪਹਿਲਾਂ ਹੀ ਉਨ੍ਹਾਂ ਦੀ ਪੋਤਰੀ ਦਾ ਵਿਆਹ ਹੋਇਆ ਸੀ। 10 ਦਿਨ ਤੋਂ ਉਨ੍ਹਾਂ ਦੀ ਬੇਟੀ ਪੇਕੇ ਘਰ ਵੀ ਨਹੀਂ ਆਈ ਸੀ। ਉਨ੍ਹਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਮੁਲਜ਼ਮ ਸਹੁਰੇ ਪਰਿਵਾਰ ਉੱਤੇ ਮਾਮਲਾ ਦਰਜ ਕਰਕੇ ਉਨ੍ਹਾਂ ਦੀ ਬੇਟੀ ਨੂੰ ਇਨਸਾਫ ਦਿਵਾਇਆ ਜਾਵੇ।