ਫ਼ਾਜ਼ਿਲਕਾ – ਬਿਜਲੀ ਦਾ ਕਰੰਟ ਲੱਗਣ ਨਾਲ ਸਹਾਇਕ ਲਾਈਨਮੈਨ ਦੀ ਮੌਤ

0
31

ਫ਼ਾਜ਼ਿਲਕਾ (TLT) – ਬਿਜਲੀ ਦਾ ਕਰੰਟ ਲੱਗਣ ਨਾਲ ਪੰਜਾਬ ਪਾਵਰ ਕੋਮ ਦੇ ਸਹਾਇਕ ਲਾਈਨਮੈਨ ਦੀ ਮੌਤ ਹੋ ਗਈ। ਜਿਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਬਿਜਲੀ ਬੋਰਡ ਦੇ ਅਧਿਕਾਰੀਆਂ ਦੇ ਖ਼ਿਲਾਫ਼ ਫ਼ਾਜ਼ਿਲਕਾ ਦੇ ਸਿਵਲ ਹਸਪਤਾਲ ਦੇ ਬਹਾਰ ਧਰਨਾ ਲਗਾ ਦਿੱਤਾ । ਮਿਲੀ ਜਾਣਕਾਰੀ ਮੁਤਾਬਿਕ ਗੁਰਵਿੰਦਰ ਸਿੰਘ ਜੋਕਿ ਬਿਜਲੀ ਬੋਰਡ ਵਿਚ ਸਹਾਇਕ ਲਾਈਨਮੈਨ ਦੇ ਵਜੋਂ ਤਾਇਨਾਤ ਸੀ ਅਤੇ ਕੁੱਝ ਮਹੀਨਿਆਂ ਬਾਅਦ ਉਸ ਨੇ ਵਿਭਾਗ ਵਿਚ ਪੱਕਾ ਹੋਣਾ ਸੀ। ਜੋਕਿ ਅੱਜ ਸਵੇਰੇ ਫ਼ਾਜ਼ਿਲਕਾ ਦੇ ਮਲੋਟ ਰੋਡ ਤੇ ਬਿਜਲੀ ਦੀ ਖ਼ਰਾਬੀ ਨੂੰ ਠੀਕ ਕਰਨ ਲਈ ਗਿਆ ਸੀ। ਜਿੱਥੇ ਉਸ ਨੂੰ ਬਿਜਲੀ ਦਾ ਕਰੰਟ ਲਗ ਗਿਆ ਅਤੇ ਉਸ ਦੀ ਮੌਤ ਹੋ ਗਈ। ਮ੍ਰਿਤਕ ਦੇ ਪਰਿਵਾਰ ਦਾ ਕਹਿਣਾ ਹੈ ਕਿ ਪਾਵਰ ਕੋਮ ਦੇ ਅਧਿਕਾਰੀਆਂ ਦੀ ਲਾਪਰਵਾਹੀ ਦੇ ਕਾਰਨ ਉਨ੍ਹਾਂ ਦੇ ਪੁੱਤਰ ਦੀ ਜਾਨ ਗਈ ਹੈ। ਉਨ੍ਹਾਂ ਨੇ ਕਿਹਾ ਕਿ ਅਧਿਕਾਰੀਆਂ ਨੇ ਉਨ੍ਹਾਂ ਦੇ ਪੁੱਤਰ ਦੀ ਡਿਊਟੀ ਨਾਂ ਹੋਣ ਦੇ ਬਾਵਜੂਦ ਉਸ ਨੂੰ ਇਕੱਲੇ ਕੰਮ ਤੇ ਭੇਜੀਆਂ ਅਤੇ ਕਰੰਟ ਲਗਨ ਤੋਂ ਬਾਅਦ ਉਸ ਨੂੰ ਸਮੇਂ ਤੇ ਹਸਪਤਾਲ ਨਹੀਂ ਲਿਆਂਦਾ ਗਿਆ।