ਅੰਮ੍ਰਿਤਸਰ (TLT) – ਸ਼੍ਰੋਮਣੀ ਕਮੇਟੀ ਵਲੋਂ ਸਿੱਖ ਪੰਥ ਨੂੰ ਦਰਪੇਸ਼ ਮਸਲਿਆਂ ਅਤੇ 400 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਵਿਚਾਰ ਕਰਨ ਲਈ ਅੱਜ ਸਿੱਖ ਜਥੇਬੰਦੀਆਂ ਤੇ ਸੰਪਰਦਾਵਾਂ ਦੇ ਪ੍ਰਤੀਨਿਧਾਂ ਨਾਲ ਅੱਜ ਸਥਾਨਕ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਇਕੱਤਰਤਾ ਕੀਤੀ ਜਾ ਰਹੀ ਹੈ। ਇਸ ਇਕੱਤਰਤਾ ਵਿਚ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਗਿਆਨੀ ਜਸਵੰਤ ਸਿੰਘ, ਮੁੱਖ ਸਕੱਤਰ ਹਰਜਿੰਦਰ ਸਿੰਘ ਧਾਮੀ ਅਤੇ ਹੋਰ ਵੀ ਹਾਜ਼ਰ ਹਨ |