‘ਪੰਜਾਬ ਮੰਗਦਾ ਜਵਾਬ’ ਤਹਿਤ ਅਕਾਲੀ ਵਰਕਰਾਂ ਵਲੋਂ ਰੋਸ ਧਰਨਾ ਸ਼ੁਰੂ

0
16

ਤਲਵੰਡੀ ਸਾਬੋ (TLT) ਮੌਜੂਦਾ ਕੈਪਟਨ ਸਰਕਾਰ ‘ਤੇ ਚੋਣਾਂ ਸਮੇਂ ਕੀਤੇ ਵਾਅਦੇ ਪੂਰੇ ਨਾ ਕਰਨ ਦੇ ਦੋਸ਼ ਲਗਾਉਂਦਿਆਂ ਸ਼੍ਰੋਮਣੀ ਅਕਾਲੀ ਦਲ ਵਲੋਂ ਅੱਜ ‘ਪੰਜਾਬ ਮੰਗਦਾ ਜਵਾਬ’ ਤਹਿਤ ਸੂਬੇ ਭਰ ‘ਚ ਕੀਤੇ ਜਾ ਰਹੇ ਰੋਸ ਧਰਨਿਆਂ ਦੀ ਲੜੀ ਵਿਚ ਹਲਕਾ ਤਲਵੰਡੀ ਸਾਬੋ ਦਾ ਹਲਕਾ ਪੱਧਰੀ ਰੋਸ ਧਰਨਾ ਨਗਰ ਦੇ ਨਿਸ਼ਾਨ-ਏ-ਖਾਲਸਾ ਚੌਂਕ ਵਿਚ ਹਲਕੇ ਦੇ ਸਾਬਕਾ ਵਿਧਾਇਕ ਦੀ ਅਗਵਾਈ ਵਿਚ ਆਰੰਭ ਹੋ ਗਿਆ ਹੈ, ਜਿਸ ਵਿਚ ਵੱਡੀ ਗਿਣਤੀ ‘ਚ ਅਕਾਲੀ ਵਰਕਰ ਸ਼ਮੂਲੀਅਤ ਕਰ ਰਹੇ ਹਨ।