ਲੁਧਿਆਣਾ ਵਿਚ ਭਾਜਪਾ ਦੇ ਸੀਨੀਅਰ ਆਗੂ ਮਨੋਰੰਜਨ ਕਾਲੀਆ ਵਲੋਂ ਸਰਕਾਰ ਦੇ ਚਾਰ ਸਾਲਾ ਨੂੰ ਲੈ ਕੇ ਪ੍ਰੈੱਸ ਕਾਨਫ਼ਰੰਸ, ਖ਼ੁਦ ਹੀ ਭੁੱਲੇ ਮਾਸਕ ਲਗਾਉਣਾ

0
36

ਲੁਧਿਆਣਾ (TLT) – ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਰਹਿ ਚੁਕੇ ਅਤੇ ਸੀਨੀਅਰ ਭਾਜਪਾ ਆਗੂ ਮਨੋਰੰਜਨ ਕਾਲੀਆ ਵਲੋਂ ਅੱਜ ਲੁਧਿਆਣਾ ਵਿਚ ਇਕ ਅਹਿਮ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਪੰਜਾਬ ਸਰਕਾਰ ਦੇ ਚਾਰ ਸਾਲਾਂ ਦੇ ਕਾਰਜਕਾਲ ‘ਤੇ ਸਵਾਲ ਚੁੱਕੇ, ਕਿਹਾ ਕਿ ਸਰਕਾਰ ਜੋ ਦਾਅਵੇ ਕਰ ਰਹੀ ਹੈ ਕਿ ਉਨ੍ਹਾਂ ਨੇ ਚੋਣ ਮਨੋਰਥ ਪੱਤਰ ‘ਚ ਕੀਤੇ ਵਾਅਦੇ ਪੂਰੇ ਕੀਤੇ ਨੇ, ਉਨ੍ਹਾਂ ‘ਚੋਂ ਕੋਈ ਵਾਅਦਾ ਪੂਰਾ ਨਹੀਂ ਹੋਇਆ | ਉਨ੍ਹਾਂ ਕਿਹਾ ਕਿ ਸਰਕਾਰ ਨਾ ਤਾਂ ਨੌਜਵਾਨਾਂ ਨੂੰ ਰੁਜ਼ਗਾਰ ਦੇ ਸਕੀ ਅਤੇ ਨਾ ਹੀ ਭੱਤਾ | ਇਸ ਮੌਕੇ ਮੀਡੀਆ ਵਾਲਿਆਂ ਨੇ ਉਨ੍ਹਾਂ ਨੂੰ ਮਾਸਕ ਲਗਾਉਣ ਲਈ ਕਿਹਾ ਤਾਂ ਭਾਜਪਾ ਆਗੂ ਪੂਰੀ ਗੱਲ ਨੂੰ ਹੱਸਦੇ ਹੋਏ ਟਾਲਦੇ ਵਿਖਾਈ ਦਿੱਤੇ।