ਸਫ਼ਾਈ ਸੇਵਕਾਂ ਦੀਆਂ ਹੱਕੀ ਮੰਗਾਂ ਨੂੰ ਮੰਨਵਾ ਕੇ ਰਹਾਂਗੇ- ਹਲਕਾ ਇੰਚਾਰਜ ਐਡਵੋਕੇਟ ਸਤਨਾਮ ਰਾਹੀਂ

0
31

ਤਪਾ ਮੰਡੀ (TLT)- ਸਫ਼ਾਈ ਸੇਵਕਾਂ ਦੀ ਸੂਬਾ ਪੱਧਰ ‘ਤੇ ਪਿਛਲੇ ਕਈ ਦਿਨਾਂ ਤੋਂ ਚੱਲ ਰਹੀ ਹੜਤਾਲ ਕਾਰਨ ਨਗਰ ਕੌਂਸਲ ਤਪਾ ਦੇ ਵਿਹੜੇ ਵਿਚ ਸਫ਼ਾਈ ਸੇਵਕਾਂ ਦੀ ਹੜਤਾਲ ਨੂੰ ਹਮਾਇਤ ਦੇਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਭਦੌੜ ਦੇ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ ਨੇ ਆਪਣੇ ਪਾਰਟੀ ਵਰਕਰਾਂ ਨਾਲ ਪਹੁੰਚ ਕੇ ਸ਼ਮੂਲੀਅਤ ਕਰਦਿਆਂ ਕਿਹਾ ਕਿ ਪੰਜਾਬ ਦੀ ਕੈਪਟਨ ਸਰਕਾਰ ਹਰ ਫ਼ਰੰਟ ‘ਤੇ ਫ਼ੇਲ੍ਹ ਹੋ ਚੁੱਕੀ ਹੈ । ਜਿਨ੍ਹਾਂ ਨੇ ਸਫ਼ਾਈ ਸੇਵਕਾਂ ਦੀਆਂ ਹੱਕੀ ਮੰਗਾਂ ਨੂੰ ਅਣਗੌਲਿਆ ਕੀਤਾ ਹੈ। ਐਡਵੋਕੇਟ ਰਾਹੀ ਨੇ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸਫ਼ਾਈ ਸੇਵਕਾਂ ਦੇ ਸੰਘਰਸ਼ ਵਿਚ ਮੋਢੇ ਨਾਲ ਮੋਢਾ ਲਾ ਕੇ ਉਨ੍ਹਾਂ ਨਾਲ ਚਟਾਨ ਵਾਂਗ ਹਰ ਸਮੇਂ ਨਾਲ ਖੜਾ ਹੈ । ਉਨ੍ਹਾਂ ਕਿਹਾ ਕਿ ਸੂਬੇ ਦੀ ਕੈਪਟਨ ਸਰਕਾਰ ਨੇ ਸਫ਼ਾਈ ਸੇਵਕਾਂ ਦੀਆਂ ਹੱਕੀ ਮੰਗਾਂ ਨੂੰ ਜਲਦੀ ਨਾ ਮੰਨਿਆ ਤਾਂ ਸ਼੍ਰੋਮਣੀ ਅਕਾਲੀ ਦਲ ਸੰਘਰਸ਼ ਨੂੰ ਤਿੱਖਾ ਕਰਨ ਤੋਂ ਕਦੇ ਵੀ ਪਿੱਛੇ ਨਹੀਂ ਹਟੇਗਾ।