ਸੁਖਬੀਰ ਸਿੰਘ ਬਾਦਲ ਵੱਲੋਂ ਯੂਥ ਅਕਾਲੀ ਦਲ ਵੱਲੋਂ ਬਣਾਏ 25 ਬੈਡਾਂ ਦੇ ਕੋਰੋਨਾ ਕੇਅਰ ਸੈਂਟਰ ਦਾ ਉਦਘਾਟਨ

0
72


ਫਰੀਦਕੋਟ (TLT) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਸੂਬੇ ਵਿਚ ਕੋਰੋਨਾ ਕੇਸਾਂ ਵਿਚ ਕਮੀ ਆਉਣ ਦੇ ਦਾਅਵੇ ਅਸਲ ਤਸਵੀਰ ਪੇਸ਼ ਨਹੀਂ ਕਰਦੇ ਅਤੇ ਸਰਕਾਰ ਨੂੰ ਦਿਹਾਤੀ ਇਲਾਕਿਆਂ ਵਿਚ ਮਹਾਮਾਰੀ ਦੇ ਪਸਾਰ ਦਾ ਸਾਹਮਣਾ ਕਰਨ ਲਈ ਸਾਰੇ ਬਲਾਕਾਂ ਵਿਚ ਕੋਰੋਨਾ ਕੇਅਰ ਸੈਂਟਰ ਖੋਲ੍ਹੱਣੇ ਚਾਹੀਦੇ ਹਨ।
ਸਰਦਾਰ ਸੁਖਬੀਰ ਸਿੰਘ ਬਾਦਲਇਥੇ ਯੂਥ ਅਕਾਲੀ ਦਲ ਵੱਲੋਂ ਬਣਾਏ 25 ਬੈਡਾਂ ਦੇ ਕੋਰੋਨਾ ਕੇਅਰ ਸੈਂਟਰ ਦਾ ਉਦਘਾਟਨ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਇਸ ਸੈਂਟਰ ਵਿਚ ਮੈਡੀਕਲ ਸੰਭਾਲ, ਦਵਾਈਆਂ, ਆਕਸੀਜ਼ਨ ਤੇ ਖਾਣਾ ਮਰੀਜ਼ਾਂ ਨੂੰ ਮੁਫਤ ਦਿੱਤਾ ਜਾਵੇਗਾ।
ਯੂਥ ਅਕਾਲੀ ਦਲ ਦੇ ਪ੍ਰਧਾਨ ਨੇ ਦੱਸਿਆ ਕਿ ਇਸ ਸੈਂਟਰ ਨੁੰ ਚਲਾਉਣ ਵਾਸਤੇ ਜਿੰਨਾ ਵੀ ਖਰਚਾ ਹੋਇਆ ਹੈ ਤੇ ਹੋਵੇਗਾ, ਉਹ ਸਾਰਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਆਪਣੇ ਨਿੱਜੀ ਖਾਤੇ ਵਿਚੋਂ ਦੇਣਗੇ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਐਨ ਜੀ ਓਜ਼ ਅਤੇ ਸਮਾਜ ਸੇਵੀ ਸ ੰਗਠਨਾਂ ਨੂੰ ਅਪੀਲ ਕੀਤੀ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਹੁਣ ਯੂਥ ਅਕਾਲੀ ਦਲ ਵੱਲੋਂ ਸਥਾਪਿਤ ਕੀਤੇ ਕੋਰੋਨਾ ਕੇਅਰ ਸੈਂਟਰਾਂ ਦੀ ਤਰਜ਼ ’ਤੇ ਕੋਰੋਨਾ ਸੈਂਟਰ ਖੋਲ੍ਹੇ ਜਾਣ। ਉਹਨਾਂ ਕਿਹਾ ਕਿ ਇਹ ਸਮੇਂ ਦੀ ਜ਼ਰੂਰਤ ਹਨ ਕਿਉਂਕਿ ਲੋਕ ਸਰਕਾਰੀ ਹਸਪਤਾਲਾਂ ਵਿਚ ਜਾਣ ਤੋਂ ਕਤਰਾ ਰਹੇ ਹਨ ਕਿਉਂਕਿ ਉਥੇ ਬੁਨਿਆਦੀ ਸਹੂਲਤਾਂ ਵੀ ਨਹੀਂ ਹਨ ਅਤੇ ਉਥੇ ਮਰੀਜ਼ਾਂ ਦੀ ਚੰਗੀ ਤਰ੍ਹਾਂ ਸੰਭਾਲ ਨਹੀਂ ਕੀਤੀ ਜਾਂਦੀ। ਉਹਨਾਂ ਕਿਹਾ ਕਿ ਲੋਕ ਹਾਲੇ ਵੀ ਦੁਬਿਧਾ ਵਿਚ ਹਨ ਕਿ ਕੋਰੋਨਾ ਹੋਣ ’ਤੇ ਕਿਸ ਨਾਲ ਸੰਪਰਕ ਕਰਨ ਅਤੇ ਲੋਕਾਂ ਨੂੰ ਇਹ ਪਤਾ ਨਹੀਂ ਲੱਞਦਾ ਕਿ ਜਿਹੜੇ ਸਰਕਾਰੀ ਹਸਪਤਾਲ ਵਿਚ ਬੈਡ ਤੇ ਆਕਸੀਜ਼ਨ ਸਹੂਲਤਾਂ ਹਨ।
ਸਰਦਾਰ ਬਾਦਲ ਨੇ ਕਿਹਾ ਕਿ ਕਾਂਗਰਸ ਸਰਕਾਰ ਨੂੰ ਹਾਲਾਤਾਂ ਦੀ ਕੋਈ ਪਰਵਾਹ ਨਹੀਂ ਹੈ। ਉਹਨਾਂ ਕਿਹਾ ਕਿ ਮੈਂ ਪਿਛਲੇ ਪੰਦਰਾਂ ਦਿਨਾਂ ਤੋਂ ਸਰਕਾਰ ਨੂੰ ਬੇਨਤੀ ਕਰ ਰਿਹਾ ਹਾਂ ਕਿ ਸੂਬੇ ਦੇ ਸਾਰੇ ਬਲਾਕਾਂ ਵਿਚ ਕੋਰੋਨਾ ਕੇਅਰ ਸੈਂਅਰ ਖੋਲ੍ਹੇ ਜਾਣ ਪਰ ਸਰਕਾਰ ਨੇ ਹਾਲੇ ਤੱਕ ਇਸ ਬਾਰੇ ਕੋਈ ਹੁੰਗਾਰਾ ਨਹੀਂ ਭÇਆ। ਉਹਨਾਂ ਕਿਹਾ ਕਿ ਇਸੇ ਤਰੀਕੇ ਜਿਥੇਹੋਰ ਸੂਬਾ ਸਰਕਾਰਾਂ ਸਿੱਧਾ ਉਤਪਾਦਕਾਂ ਤੋਂ ਵੈਕਸੀਨ ਖਰੀਦ ਰਹੀਆਂ ਹਨ, ਉਥੇ ਹੀ ਪੰਜਾਬ ਸਰਕਾਰ ਨੇ 1000 ਕਰੋੜ ਰੁਪਏ ਖਰਚ ਕੇ ਵੈਕਸੀਨ ਖਰੀਦ ਕੇ ਅਗਲੇ ਛੇ ਮਹੀਨਿਆਂ ਵਿਚ ਸੂਬੇ ਦੇ ਸਾਰੇ ਲੋਕਾਂ ਨੂੰ ਲਗਾਉਣ ਦੀ ਤਜਵੀਜ਼ ਦਾ ਵੀ ਕੋਈ ਜਵਾਬਰ ਨਹੀਂ ਦਿੱਤਾ।
ਸਰਦਾਰ ਬਾਦਲ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਉਹਨਾਂ ਦੇ ਮੰਤਰੀ ਲੁੱਕ ਗਏ ਹਨ ਤੇ ਲੋਕਾਂ ਨੂੰ ਉਹਨਾਂ ਦੇ ਹਾਲ ’ਤੇ ਛੱਡ ਦਿੱਤਾ ਹੈ। ਉਹਨਾਂ ਕਿਹਾ ਕਿ ਬਜਾਏ ਕੋਰੋਨਾ ਮਰੀਜ਼ਾਂ ਦੀ ਸੰਭਾਲ ਕਰਨ ਅਤੇ ਉਹਨਾਂ ਦੀਆਂ ਮੁਸ਼ਕਿਲਾਂ ਘਟਾਉਣ ਦੇ, ਕਾਂਗਰਸ ਪਾਰਟੀ ਆਪਣੀ ਅੰਦਰੂਨੀ ਖਾਨਾਜੰਗੀ ਵਿਚ ਰੁੱਝੀ ਹੈ। ਉਹਨਾਂ ਕਿਹਾ ਕਿ ਪੰਜਾਬੀਆਂ ਦੀ ਮਦਦ ਵਾਸਤੇ ਨਿਤਰਣ ਦੇ ਕਾਂਗਰਸ ਦੇ ਮੰਤਰੀ ਤੇ ਵਿਧਾਇਕ ਨਿਤ ਦਿਨ ਦਿੱਲੀ ਵੱਲ ਭਜ ਰਹੇ ਹਨ ਤਾਂ ਜੋ ਸਿਖਰਲੀ ਕੁਰਸੀ ਵਾਸਤੇ ਇਕ ਦੂਜੇ ਨੁੰ ਪਛਾੜਿਆ ਜਾ ਸਕੇ।
ਇਕ ਸਵਾਲ ਦੇ ਜਵਾਬ ਵਿਚ ਸਰਦਾਰ ਬਾਦਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੁੰ ਤਾਨਾਸ਼ਾਹੀ ਰਵੱਈਆ ਨਹੀਂ ਅਪਣਾਉਣਾ ਚਾਹੀਦਾ ਅਤੇ ਤਿੰਨ ਖੇਤੀ ਕਾਨੂੰਨਾਂ ਖਿਲਾਫ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਗੱਲਬਾਤ ਦਾ ਸੱਦਾ ਦੇਣਾ ਚਾਹੀਦਾ ਹੈ। ਉਹਨਾਂ ਨੇ ਸੂਬੇ ਵਿਚੋਂ ਰੇਤ ਤੇ ਬਜਰੀ ਲੈ ਕੇ ਹਿਮਾਚਲ ਪ੍ਰਦੇਸ਼ ਜਾ ਰਹੇ ਟਰੱਕਾਂ ਤੋਂ ਗੁੰਡਾ ਟੈਕਸ ਵਸੂਲਣ ਦੀ ਵੀ ਜ਼ੋਰਦਾਰ ਨਿਖੇਧੀ ਕੀਤੀ, ਇਸਦੀ ਹਿਮਾਚਲ ਸਰਕਾਰ ਨੇ ਵੀ ਨਿਖੇਧੀ ਕੀਤੀ ਹੈ। ਉਹਨਾਂ ਕਿਹਾ ਕਿ ਇਹ ਸਭ ਕੁਝ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਵੱਲੋਂ ਕੀਤੀ ਜਾ ਰਹੀ ਪੁਸ਼ਤ ਪਨਾਹੀ ਕਾਰਨ ਹੋ ਰਿਹਾ ਹੈ। ਉਹਨਾਂ ਕਿਹਾ ਕਿ ਇਹੀ ਕਾਰਨ ਹੈ ਕਿ ਜਾਖੜ ਨੇ ਆਪਣਾ ਠਿਕਾਣਾ ਪਠਾਨਕੋਟ ਬਦਲ ਲਿਆ ਹੈ।