ਦੀਪਕ ਬਾਲੀ ਦਿੱਲੀ ਮੁੱਖ ਮੰਤਰੀ ਦੇ ਸਲਾਹਕਾਰ ਨਿਯੁਕਤ

0
101

ਜਲੰਧਰ (ਹਰਪ੍ਰੀਤ ਕਾਹਲੋਂ)
ਕੌਮਾਂਤਰੀ ਪ੍ਰਸਿੱਧੀ ਪ੍ਰਾਪਤ ਹਰੀਵੱਲਭ ਸੰਗੀਤ ਮਹਾਸਭਾ ਅਤੇ ਪੰਜਾਬੀ ਜਾਗਿ੍ਤੀ ਮੰਚ ਦੇ ਜਨਰਲ ਸਕੱਤਰ ਦੀਪਕ ਬਾਲੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਸਲਾਹਕਾਰ ਨਿਯੁਕਤ ਕੀਤੇ ਗਏ ਹਨ। ਉਨ੍ਹਾਂ ਨੂੰ ਕੈਬਨਿਟ ਰੈਂਕ ਮਿਲੇਗਾ। ਢਾਈ ਦਹਾਕਿਆਂ ਤੋਂ ਕਲਾ, ਸੰਗੀਤ ਤੇ ਸੱਭਿਆਚਾਰ ਤੋਂ ਇਲਾਵਾ ਪੰਜਾਬੀ ਬੋਲੀ ਦੇ ਵਿਕਾਸ ਤੇ ਪ੍ਰਚਾਰ ਲਈ ਉਹ ਯਤਨਸ਼ੀਲ ਰਹੇ ਹਨ।
ਬਾਲੀ, ਕਲਾ ਤੇ ਸੱਭਿਆਚਾਰਕ ਮਾਮਲਿਆਂ ਵਿਚ ਕੇਜਰੀਵਾਲ ਨੂੰ ਸਲਾਹ ਦੇਣਗੇ। ਨਿਯੁਕਤੀ ਪਿੱਛੋਂ ਉਨ੍ਹਾਂ ਕਿਹਾ ਕਿ ਉਹ ਦਿੱਲੀ ਸਰਕਾਰ ਨੂੰ ਕਲਾ ਤੇ ਸੱਭਿਆਚਾਰ ਦੇ ਵਿਕਾਸ ਲਈ ਸਹਿਯੋਗ ਦੇਣਗੇ। ਨਾਲ ਹੀ ਦਿੱਲੀ ਵਿਚ ਪੰਜਾਬੀ ਦੇ ਪ੍ਰਚਾਰ ਤੇ ਪਸਾਰ ਲਈ ਵੱਧ ਚੜ੍ਹ ਕੇ ਕਾਰਜ ਕਰਨਗੇ।