ਪੰਜਾਬ ਕੈਬਨਿਟ ਦੀ ਅਹਿਮ ਬੈਠਕ ਅੱਜ,Pay Commission ‘ਤੇ ਹੋ ਸਕਦਾ ਹੈ ਫ਼ੈਸਲਾ

0
103

ਚੰਡੀਗੜ੍ਹ (TLT)
ਅੱਜ ਹੋਣ ਵਾਲੀ ਕੈਬਨਿਟ ਦੀ ਬੈਠਕ ‘ਚ ਸਰਕਾਰੀ ਮੁਲਾਜ਼ਮਾਂ ਨੂੰ ਸੈਲਰੀ ਕਮਿਸ਼ਨ ਦੀਆਂ ਸਿਫਾਰਿਸ਼ਾਂ ਦੇ ਆਧਾਰ ‘ਤੇ ਸੈਲਰੀ ਵਾਧੇ ਦਾ ਏਜੰਡਾ ਆਉਣ ਦੀ ਸੰਭਾਵਨਾ ਹੈ। ਪੰਜਾਬ ਕੈਬਨਿਟ ਦੀ ਇਕ ਅਹਿਮ ਬੈਠਕ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੱਦੀ ਗਈ ਹੈ। ਸੂਤਰਾਂ ਮੁਤਾਬਿਕ ਇਹ ਬੈਠਕ ਵੀਡੀਓ ਕਾਨਫਰੰਸਿੰਗ ਰਾਹੀਂ ਦੁਪਹਿਰ 3 ਵਜੇ ਹੋਵੇਗੀ। ਬੈਠਕ ਵਿਚ ਪੰਜਾਬ ਸਰਕਾਰ ਵੱਲੋਂ ਕੁਝ ਵੱਡੇ ਫ਼ੈਸਲੇ ਲਏ ਜਾ ਸਕਦੇ ਹਨ। ਬੈਠਕ ਦਾ ਏਜੰਡਾ ਮੰਤਰੀਆਂ ਨੂੰ ਭੇਜ ਦਿੱਤਾ ਹੈ।
ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਮੁਲਾਜ਼ਮਾਂ ਨੂੰ ਕਮਿਸ਼ਨ ਦੀਆਂ ਸਿਫਾਰਿਸ਼ਾਂ ਮੁਤਾਬਿਕ ਸੈਲਰੀ 1 ਜੁਲਾਈ ਤੋਂ ਲਾਗੂ ਕੀਤੀ ਜਾਵੇਗੀ। ਇਸ ਤੋਂ ਇਲਾਵਾ ਕੈਬਨਿਟ ਦੀ ਬੈਠਕ ‘ਚ ਕੋਵਿਡ ਨਾਲ ਜੁੜੇ ਮਾਮਲਿਆਂ ‘ਤੇ ਵੀ ਚਰਚਾ ਹੋਵੇਗੀ।