ਕਮਿਸ਼ਨਰ ਜਲੰਧਰ ਮੰਡਲ ਦੇ ਦਫ਼ਤਰ ਦੀ ਕੰਟੀਨ ਦੀ ਬੋਲੀ 3 ਜੂਨ ਨੂੰ

0
69

ਜਲੰਧਰ (ਰਮੇਸ਼ ਗਾਬਾ) ਕਮਿਸ਼ਨਰ ਜਲੰਧਰ ਮੰਡਲ, ਜਲੰਧਰ ਦੇ ਦਫ਼ਤਰ ਦੇ ਵਿੱਚ ਬਣੀ ਕੰਟੀਨ (ਕੇਵਲ ਇਕ ਕਮਰਾ) ਦੀ ਨਿਲਾਮੀ ਕੱਲ ਮਿਤੀ 3 ਜੂਨ 2021 ਨੂੰ ਕਮਿਸ਼ਨਰ ਜਲੰਧਰ ਮੰਡਲ ਦੀ ਅਦਾਲਤ ਦੇ ਕਮਰੇ ਦੇ ਬਾਹਰ ਬਾਅਦ ਦੁਪਹਿਰ 3 ਵਜੇ ਕੀਤੀ ਜਾਵੇਗੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਹਰ ਬੋਲੀ ਦੇਣ ਵਾਲੇ ਨੂੰ 1000 ਰੁਪਏ ਐਡਵਾਂਸ ਦਫ਼ਤਰ ਦੇ ਨਾਜ਼ਰ ਪਾਸ ਜਮ੍ਹਾ ਕਰਵਾਉਣੇ ਪੈਣਗੇ, ਜੋ ਬੋਲੀ ਦੇਣ ਉਪਰੰਤ ਵਾਪਿਸ ਕਰ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ ਨਿਲਾਮੀ ਦੀਆਂ ਸ਼ਰਤਾਂ ਮੌਕੇ ’ਤੇ ਸੁਣਾਈਆਂ ਜਾਣਗੀਆਂ ।
ਬੁਲਾਰੇ ਨੇ ਅੱਗੇ ਦੱਸਿਆ ਕਿ ਜਿਸ ਵਿਅਕਤੀ ਦੇ ਨਾਮ ਆਖ਼ਰੀ ਬੋਲੀ ਹੋਵੇਗੀ, ਉਸ ਨੂੰ ਠੇਕੇ ਦੇ ਕੁੱਲ ਬੋਲੀ ਦਾ 1/4 ਹਿੱਸਾ ਮੌਕੇ ’ਤੇ ਜਮਾ ਕਰਵਾਉਣਾ ਪਵੇਗਾ ਅਤੇ ਬਾਕੀ ਰਕਮ ਇਕ ਮਹੀਨੇ ਦੇ ਅੰਦਰ-ਅੰਦਰ ਜਮ੍ਹਾ ਕਰਵਾਉਣੀ ਪਵੇਗੀ। ਉਨ੍ਹਾਂ ਦੱਸਿਆ ਕਿ ਨਿਲਾਮੀ ਪੱਕੀ ਕਰਨ ਦਾ ਅਧਿਕਾਰ ਕੇਵਲ ਕਮਿਸ਼ਨਰ ਜਲੰਧਰ ਮੰਡਲ ਪਾਸ ਹੈ।