ਰਾਮ ਰਹੀਮ ਦੀ ਵਿਗੜੀ ਸਿਹਤ, ਪੀ.ਜੀ.ਆਈ. ਕਰਵਾਇਆ ਗਿਆ ਭਰਤੀ

0
52

ਰੋਹਤਕ (TLT) ਹਰਿਆਣਾ ਦੇ ਰੋਹਤਕ ਜ਼ਿਲ੍ਹੇ ਦੀ ਸੁਨਾਰੀਆ ਜੇਲ੍ਹ ਵਿਚ ਬੰਦ ਡੇਰਾ ਸੱਚਾ ਸੌਦਾ ਪ੍ਰਮੁੱਖ ਗੁਰਮੀਤ ਰਾਮ ਰਹੀਮ ਦੀ ਤਬੀਅਤ ਵਿਗੜਨ ਕਾਰਨ ਉਨ੍ਹਾਂ ਨੂੰ ਪੀ.ਜੀ.ਆਈ. ਰੋਹਤਕ ਵਿਚ ਭਰਤੀ ਕਰਵਾਇਆ ਗਿਆ ਹੈ। ਰਾਮ ਰਹੀਮ ਨੂੰ ਪੇਟ ਵਿਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਪੀ.ਜੀ.ਆਈ. ਵਿਚ ਭਰਤੀ ਕਰਵਾਇਆ ਗਿਆ। ਅੱਜ ਸਵੇਰੇ 7 ਵਜੇ ਰਾਮ ਰਹੀਮ ਨੂੰ ਸਖ਼ਤ ਸੁਰੱਖਿਆ ਵਿਚਕਾਰ ਜੇਲ੍ਹ ਤੋਂ ਪੀ.ਜੀ.ਆਈ. ਲਿਆਂਦਾ ਗਿਆ। ਇਸ ਤੋਂ ਪਹਿਲਾ 12 ਮਈ ਨੂੰ ਵੀ ਬਲੱਡ ਪ੍ਰੈਸ਼ਰ ਦੀ ਸਮੱਸਿਆ ਕਾਰਨ ਰਾਮ ਰਹੀਮ ਨੂੰ ਇਸੇ ਹਸਪਤਾਲ ਵਿਚ ਲਿਆਂਦਾ ਗਿਆ ਸੀ।