ਆਮ ਆਦਮੀ ਪਾਰਟੀ ਦੇ ਵਿਧਾਇਕ ਅੱਜ ਕਰਨਗੇ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ

0
72

ਚੰਡੀਗੜ੍ਹ (TLT) ਪੰਜਾਬ ਸਰਕਾਰ ਵਲੋਂ ਕਾਂਗਰਸੀ ਵਿਧਾਇਕਾਂ ਦੇ ਪੁੱਤਰਾਂ ਨੂੰ ਚੁੱਪ ਚਪੀਤੇ ਨੌਕਰੀ ਦੇਣ ਦੇ ਯਤਨ ਕਰਨ ਦਾ ਮਾਮਲਾ ਭਖਣ ਲੱਗਿਆ ਹੈ। ਆਮ ਆਦਮੀ ਪਾਰਟੀ ਵੱਲੋਂ ਅੱਜ ਗਿਆਰਾਂ ਵਜੇ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ।

ਜਾਣਕਾਰੀ ਅਨੁਸਾਰ ‘ਆਪ’ ਨੇ ਫ਼ਰੀਦਕੋਟ ਤੋਂ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਤੇ ‘ਆਪ’ ਦੇ ਯੂਥ ਵਿੰਗ ਦੇ ਪ੍ਰਧਾਨ ਤੇ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਦੀ ਅਗਵਾਈ ‘ਚ ਕੁਝ ਵਿਧਾਇਕ ਤੇ ਆਗੂ ਸਵੇਰੇ 11 ਵਜੇ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਪਹੁੰਚਣਗੇ ਤੇ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ ਕਰਨਗੇ। ਹਾਲਾਂਕਿ ਬੀਤੇ ਕੱਲ੍ਹ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ‘ਚ ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀਆਂ ਦੇਣ ਦੇ ਏਜੰਡੇ ‘ਤੇ ਚਰਚਾ ਨਹੀਂ ਕੀਤੀ ਗਈ।