ਮਹਿੰਗਾਈ ਬੇਕਾਬੂ: ਦੋ ਦਿਨਾਂ ਮਗਰੋਂ ਮੁੜ ਵਧੇ ਪੈਟਰੋਲ-ਡੀਜ਼ਲ ਦੇ ਭਾਅ

0
43

ਨਵੀਂ ਦਿੱਲੀ (TLT) ਦੇਸ਼ ਵਿਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ (Petrol-Diesel Price) ਵਧਾਉਣ ਦੀ ਪ੍ਰਕਿਰਿਆ ਜਾਰੀ ਹੈ। ਦੋ ਦਿਨਾਂ ਬਾਅਦ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ (Petrol Price) ਅੱਜ ਫਿਰ ਵਧੀਆਂ ਹਨ। ਸਰਕਾਰੀ ਤੇਲ ਕੰਪਨੀਆਂ ਨੇ ਪੈਟਰੋਲ ਦੀ ਕੀਮਤ ਵਿੱਚ 27 ਪੈਸੇ ਪ੍ਰਤੀ ਲੀਟਰ ਤੇ ਡੀਜ਼ਲ (Diesel Price) ਦੇ ਭਾਅ ਵਿੱਚ 28 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਹੈ। ਬੁੱਧਵਾਰ ਤੇ ਵੀਰਵਾਰ ਨੂੰ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਗਈ।

ਤੇਲ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧੇ ਕਾਰਨ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਦੇਸ਼ ਵਿੱਚ ਸਰਵ-ਉੱਚ ਪੱਧਰ ‘ਤੇ ਪਹੁੰਚ ਗਈਆਂ ਹਨ। ਦਿੱਲੀ ਵਿੱਚ ਪੈਟਰੋਲ ਦੀ ਕੀਮਤ 94.76 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ ਦੀ ਕੀਮਤ 85.66 ਰੁਪਏ ਪ੍ਰਤੀ ਲੀਟਰ ਹੈ।

ਜਾਣੋ ਆਪਣੇ ਸ਼ਹਿਰ ਵਿਚ ਪੈਟਰੋਲ ਤੇ ਡੀਜ਼ਲ ਦੀ ਨਵੀਂਆਂ ਕੀਮਤਾਂ ਬਾਰੇ:

ਸਿਟੀ ਪੈਟਰੋਲ/ਪ੍ਰਤੀ ਲੀਟਰ ਡੀਜ਼ਲ/ਪ੍ਰਤੀ ਲੀਟਰ

ਦਿੱਲੀ 94.76 85.66

ਮੁੰਬਈ 100.98 92.99

ਚੇਨਈ 96.23 90.38

ਕੋਲਕਾਤਾ 94.76 88.51

ਭੋਪਾਲ 102.89 94.19

ਪਟਨਾ 96.90 90.94

ਲਖਨਊ 92.04 860.5

1 ਜੂਨ ਨੂੰ ਵੀ ਵਧੀਆਂ ਸੀ ਕੀਮਤਾਂ

ਜਨਤਕ ਖੇਤਰ ਦੀਆਂ ਬਾਲਣ ਕੰਪਨੀਆਂ ਨੇ 1 ਜੂਨ ਨੂੰ ਪੈਟਰੋਲ ਦੀ ਕੀਮਤ ਵਿਚ 26 ਪੈਸੇ ਪ੍ਰਤੀ ਲੀਟਰ ਤੇ ਡੀਜ਼ਲ ਵਿਚ 23 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਸੀ। ਰਾਜਸਥਾਨ, ਮੱਧ ਪ੍ਰਦੇਸ਼ ਤੇ ਮਹਾਰਾਸ਼ਟਰ ਦੇ ਕਈ ਸ਼ਹਿਰਾਂ ਵਿੱਚ ਪੈਟਰੋਲ ਦੀ ਕੀਮਤ 100 ਰੁਪਏ ਪ੍ਰਤੀ ਲੀਟਰ ਦੇ ਅੰਕੜੇ ਨੂੰ ਪਾਰ ਕਰ ਗਈ ਹੈ।

ਹਰ ਰੋਜ਼ ਸਵੇਰੇ 6 ਵਜੇ ਤੈਅ ਕੀਤੀਆਂ ਜਾਂਦੀਆਂ ਹਨ ਕੀਮਤਾਂ

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਹਰ ਰੋਜ਼ ਸਵੇਰੇ 6 ਵਜੇ ਬਦਲੀਆਂ ਜਾਂਦੀਆਂ ਹਨ। ਨਵੀਂ ਰੇਟ ਸਵੇਰੇ 6 ਵਜੇ ਤੋਂ ਲਾਗੂ ਹੁੰਦੇ ਹਨ। ਐਕਸਾਈਜ਼ ਡਿਊਟੀ, ਡੀਲਰ ਕਮਿਸ਼ਨ ਜਿਵੇਂ ਕਿ ਹੋਰਨਾਂ ਟੈਕਸਾਂ ਨੂੰ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿਚ ਸ਼ਾਮਲ ਕਰਨ ਤੋਂ ਬਾਅਦ ਉਨ੍ਹਾਂ ਦੀਆਂ ਦਰਾਂ ਲਗਪਗ ਦੁੱਗਣੀਆਂ ਹਨ।