ਘੱਲੂਘਾਰਾ ਦਿਵਸ ਦੇ ਸਬੰਧ ਵਿਚ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਆਰੰਭ

0
23

ਅੰਮ੍ਰਿਤਸਰ (TLT) – ਸਾਕਾ ਨੀਲਾ ਤਾਰਾ ਜਿਸ ਨੂੰ ਤੀਜੇ ਘੱਲੂਘਾਰੇ ਵਜੋਂ ਯਾਦ ਕੀਤਾ ਜਾਂਦਾ ਹੈ ਦੀ 37ਵੀਂ ਬਰਸੀ ਦੇ ਸਬੰਧ ਵਿਚ ਅੱਜ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਆਰੰਭ ਕਰਵਾਇਆ ਗਿਆ । ਇਸ ਮੌਕੇ ਵਿਸ਼ੇਸ਼ ਤੌਰ ‘ਤੇ ਅਖੰਡ ਪਾਠ ਸਾਹਿਬ ਰਖਵਾਉਣ ਪੁੱਜੇ ਬੀਬੀ ਜਗੀਰ ਕੌਰ ਪ੍ਰਧਾਨ ਸ਼੍ਰੋਮਣੀ ਕਮੇਟੀ ਨੇ ਦੱਸਿਆ ਕਿ ਸ੍ਰੀ ਅਖੰਡ ਪਾਠ ਦਾ ਭੋਗ ਛੇ ਜੂਨ ਨੂੰ ਪਵੇਗਾ, ਉਪਰੰਤ ਘੱਲੂਘਾਰਾ ਦਿਵਸ ਦੇ ਸ਼ਹੀਦਾਂ ਦੀ ਯਾਦ ਵਿਚ ਸਮਾਗਮ ਹੋਵੇਗਾ। ਜਿਸ ਵਿਚ ਸਿੰਘ ਸਾਹਿਬਾਨ ਧਾਰਮਿਕ ਸ਼ਖ਼ਸੀਅਤਾਂ ਅਤੇ ਸੰਗਤਾਂ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨਗੀਆਂ। ਇਸ ਮੌਕੇ ਗਿਆਨੀ ਮਲਕੀਤ ਸਿੰਘ ਵਧੀਕ ਮੁੱਖ ਗ੍ਰੰਥੀ ਅਕਾਲ ਤਖਤ ਸਾਹਿਬ , ਭਗਵੰਤ ਸਿੰਘ ਸਿਆਲਕਾ ਭਾਈ ਮਨਜੀਤ ਸਿੰਘ ਸੁਖਦੇਵ ਸਿੰਘ ਭੂਰਾ ਕੋਹਨਾ ਗੁਰਿੰਦਰ ਸਿੰਘ ਮਥਰੇਵਾਲ ਮਲਕੀਤ ਸਿੰਘ ਬਹਿੜਵਾਲ ਸਮੇਤ ਹੋਰ ਸ਼੍ਰੋਮਣੀ ਕਮੇਟੀ ਅਧਿਕਾਰੀ ਅਤੇ ਸੰਗਤਾਂ ਹਾਜ਼ਰ ਸਨ ।