ਸੁਖਬੀਰ ਬਾਦਲ ਵੱਲੋਂ ਸਿਹਤ ਮੰਤਰੀ ਨੂੰ ਬਰਖਾਸਤ ਕਰਨ ਦੀ ਮੰਗ

0
60

ਚੰਡੀਗੜ੍ਹ: ਪ੍ਰਾਈਵੇਟ ਹਸਪਤਾਲਾਂ ਨੂੰ ਕੋਰੋਨਾ ਵੈਕਸੀਨ ਵੇਚੇ ਜਾਣ ਦੇ ਮਾਮਲੇ ਤੇ ਕੈਪਟਨ ਸਰਕਾਰ ਘਿਰ ਦੀ ਜਾ ਰਹੀ ਹੈ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਇਸ ਕਥਿਤ ਘੁਟਾਲੇ ਲਈ  ਸਿਹਤ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਖਿਲਾਫ ਅਪਰਾਧਿਕ ਮਾਮਲਾ ਦਰਜ ਕਰਨ ਦੀ ਅਪੀਲ ਕੀਤੀ ਅਤੇ ਤੁਰੰਤ ਅਹੁੱਦੇ ਤੋਂ ਬਰਖਾਸਤ ਕਰਨ ਦੀ ਮੰਗ ਰੱਖੀ।ਉਨ੍ਹਾਂ ਕਿਹਾ ਕਿ ਬਹੁ-ਕਰੋੜੀ ਟੀਕੇ ਘੁਟਾਲੇ ਦੀ ਨਿਆਂਇਕ ਜਾਂਚ ਕੀਤੀ ਜਾਵੇ।

ਸੁਖਬੀਰ ਨੇ ਕਿਹਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਮੇਂ ਸਿਰ ਕਾਰਵਾਈ ਨਾ ਕਰਕੇ ਕਥਿਤ ਟੀਕੇ “ਘੁਟਾਲੇ” ਨੂੰ ਉਤਸ਼ਾਹਤ ਕੀਤਾ ਹੈ।ਹਾਲਾਂਕਿ ਪੰਜਾਬ ਸਰਕਾਰ ਨੇ ਇਸ ਮੁੱਦੇ ਦੇ ਗਰਮਾਉਣ ਮਗਰੋਂ ਪ੍ਰਾਈਵੇਟ ਹਸਪਤਾਲਾਂ ਨੂੰ ਵੈਕਸੀਨ ਮੁਹੱਈਆ ਕਰਵਾਉਣ ਵਾਲਾ ਫੈਸਲਾ ਵਾਪਿਸ ਲੈ ਲਿਆ।

ਵਿਰੋਧੀ ਪਾਰਟੀਆਂ- ਸ਼੍ਰੋਮਣੀ ਅਕਾਲੀ ਦਲ, ਆਮ ਆਦਮੀ ਪਾਰਟੀ ਅਤੇ ਭਾਰਤੀ ਜਨਤਾ ਪਾਰਟੀ ਵੱਲੋਂ ਕਾਂਗਰਸ ਸਰਕਾਰ ਨੂੰ ਨਿੱਜੀ ਹਸਪਤਾਲਾਂ ਨੂੰ ਟੀਕੇ ਵੇਚਣ ਲਈ ਨਿੰਦਾ ਕੀਤੇ ਜਾਣ ਮਗਰੋਂ ਪੰਜਾਬ ਸਰਕਾਰ ਨੇ ਤੁਰੰਤ ਇਸ ਯੂ-ਟਰਨ ਲੈ ਲਿਆ।ਏਬੀਪੀ ਨਿਊਜ਼ ‘ਤੇ ਮਾਮਲਾ ਉੱਠਣ ਮਗਰੋਂ ਕਾਰਵਾਈ ਕਰਦੇ ਹੋਏ ਪੰਜਾਬ ਸਰਕਾਰ ਨੇ ਇਹ ਹੁਕਮ ਵਾਪਸ ਲੈ ਲਏ ਹਨ।ਇਸਦੇ ਨਾਲ ਹੀ, ਸਰਕਾਰ ਨੇ ਨਿੱਜੀ ਹਸਪਤਾਲਾਂ ਕੋਲੋਂ ਉਹ ਟੀਕਾ ਖੁਰਾਕਾਂ ਵੀ ਵਾਪਸ ਲੈ ਲਈਆਂ ਹਨ ਜੋ ਅਜੇ ਇਸਤਮਾਲ ਨਹੀਂ ਹੋਈਆਂ।


ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ, “ਪ੍ਰਾਈਵੇਟ ਹਸਪਤਾਲਾਂ ਨੂੰ ਦਿੱਤੇ ਗਏ 42000 ਕੋਰੋਨਾ ਟੀਕੇ ਵਾਪਸ ਲੈ ਲਏ ਹਨ।ਮੁੱਖ ਮੰਤਰੀ ਨੇ ਤੁਰੰਤ ਇਸ ਘਟਨਾ ਅਤੇ ਇਹ ਫੈਸਲਾ ਕੀਤਾ ਹੈ।ਜਿਨ੍ਹਾਂ ਨੇ ਟੀਕੇ ਦੀ ਵਾਧੂ ਕੀਮਤ ਅਦਾ ਕੀਤੀ ਹੈ, ਉਨ੍ਹਾਂ ਨੂੰ ਸਰਕਾਰ ਵੱਲੋਂ ਪੈਸੇ ਰਿਫੰਡ ਵੀ ਕੀਤੇ ਜਾਣਗੇ।”