ਪਤੀ ਵਲੋਂ ਕਹੀ ਮਾਰ ਕੇ ਪਤਨੀ ਨੂੰ ਮੌਤ ਦੇ ਘਾਟ ਉਤਾਰਿਆ

0
34

ਕੋਟਫੱਤਾ (TLT) – ਬਠਿੰਡਾ ਜ਼ਿਲ੍ਹੇ ਦੇ ਥਾਣਾ ਕੋਟਫੱਤਾ ਅਧੀਨ ਪੈਂਦੇ ਪਿੰਡ ਭਾਈ ਬਖਤੌਰ ਵਿਖੇ ਇਕ ਵਿਅਕਤੀ ਵਲੋਂ ਘਰੇਲੂ ਕਲੇਸ਼ ਦੇ ਚੱਲਦਿਆਂ ਅੱਜ ਸਵੇਰੇ ਕਹੀ ਮਾਰ ਕੇ ਆਪਣੀ ਪਤਨੀ ਬਿੰਦਰ ਕੌਰ (40) ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਦੋਸ਼ੀ ਪਤੀ ਗੁਰਮੀਤ ਸਿੰਘ ਘਰੋਂ ਫ਼ਰਾਰ ਹੋ ਗਿਆ। ਪੁਲਿਸ ਵਲੋਂ ਮਾਮਲੇ ਦੀ ਤਫ਼ਤੀਸ਼ ਕੀਤੀ ਜਾ ਰਹੀ ਹੈ ।