ਡੀਐੱਸਪੀ ਹਰਜਿੰਦਰ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਮੋਹਾਲੀ ਵਿਖੇ ਹੋਇਆ ਸਸਕਾਰ

0
71

ਐੱਸਏਐੱਸ ਨਗਰ (TLT) ਡੀਐੱਸਪੀ ਹਰਜਿੰਦਰ ਸਿੰਘ ਜਿਨ੍ਹਾਂ ਦੀ ਕੱਲ੍ਹ ਲੁਧਿਆਣਾ ਦੇ ਇਕ ਹਸਪਤਾਲ ‘ਚ ਮੌਤ ਹੋ ਗਈ ਸੀ, ਅੱਜ ਉਨ੍ਹਾਂ ਦਾ ਸਰਕਾਰੀ ਸਨਮਾਨਾਂ ਨਾਲ ਮੋਹਾਲੀ ‘ਚ ਸਸਕਾਰ ਕੀਤਾ ਗਿਆ। ਇਸ ਮੌਕੇ ਪਰਿਵਾਰ ਨਾਲ ਦੁੱਖ ਵੰਡਾਉਣ ਲਈ ਹਲਕੇ ਦੇ ਐੱਮਐੱੱਲਏ ਤੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਹਾਜ਼ਰ ਸਨ। ਡੀਜੀਪੀ ਸਿਧਾਰਥ ਚਟੋਪਾਧਿਆ ਨੇ ਵਿਭਾਗ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ। ਇਸ ਮੌਕੇ ਏਡੀਜੀਪੀ ਜੇਲ੍ਹਾਂ ਪ੍ਰਵੀਨ ਕੁਮਾਰ ਸਿਨ੍ਹਾ ਵੀ ਹਾਜ਼ਰ ਸਨ। ਇਨ੍ਹਾਂ ਸਭ ਨੇ ਮਰਹੂਮ ਡੀਐੱਸਪੀ ਦੀ ਦੇਹ ਅੱਗੇ ਰੀਥ ਰੱਖ ਕੇ ਆਪਣੀ ਸ਼ਰਧਾਂਜਲੀ ਭੇਂਟ ਕੀਤੀ। ਡੀਐਸਪੀ ਹਰਜਿੰਦਰ ਸਿੰਘ ਦੀ ਚਿਤਾ ਨੂੰ ਅੱਗ ਉਨ੍ਹਾਂ ਦੇ ਵੱਡੇ ਬੇਟੇ ਗੁਰਨੂਰ ਸਿੰਘ ਨੇ ਲਾਈ। ਕੈਨੇਡਾ ਤੋਂ ਉਡਾਣਾਂ ਬੰਦ ਹੋਣ ਕਾਰਨ ਉਨ੍ਹਾਂ ਦੀ ਬੇਟੀ ਸੀਰਤ ਮੌਕੇ ‘ਤੇ ਨਾ ਪੁੱਜ ਸਕੀ। ਇਸ ਮੌਕੇ ਮੇਅਰ ਅਮਰਜੀਤ ਸਿੰਘ, ਜੀਤੀ ਸਿੱਧੂ ਤੇ ਹੋਰ ਪੁਲੀਸ ਅਧਿਕਾਰੀ ਮੌਜੂਦ ਸਨ।