ਮ੍ਰਿਤਕ ਕਬੱਡੀ ਖਿਡਾਰੀ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਬਠਿੰਡਾ ਵਿਚ ਇਕੱਠੇ ਹੋਏ ਸੈਂਕੜੇ ਨੌਜਵਾਨ ਤੇ ਖਿਡਾਰੀ

0
84

ਬਠਿੰਡਾ (TLT) – ਕਬੱਡੀ ਖਿਡਾਰੀ ਕੋਚ ਚਾਉ ਕੇ ਦੀ ਹੋਈ ਮੌਤ ਮਾਮਲੇ ਵਿਚ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ ਇਨਸਾਫ਼ ਦਿਵਾਉਣ ਲਈ ਅੱਜ ਵੱਡੀ ਗਿਣਤੀ ਨੌਜਵਾਨ ਅਤੇ ਕਬੱਡੀ ਖਿਡਾਰੀ ਬਠਿੰਡਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਇਕੱਠੇ ਹੋ ਗਏ ਹਨ। ਪ੍ਰਸ਼ਾਸਨ ਵਲੋਂ ਮਸਲੇ ਦੇ ਹੱਲ ਲਈ 5 ਮੈਂਬਰੀ ਦਲ ਨਾਲ ਮੀਟਿੰਗ ਕੀਤੀ ਜਾ ਰਹੀ ਹੈ। ਦੱਸਣਯੋਗ ਹੈ ਕਿ ਕੋਚ ਚਾਉ ਕੇ 16 ਦਿਨ ਪਹਿਲਾਂ ਹੋਈ ਲੜਾਈ ਦੌਰਾਨ ਗੰਭੀਰ ਜ਼ਖਮੀ ਹੋ ਗਿਆ ਸੀ ਅਤੇ ਉਹ ਲੁਧਿਆਣਾ ਦੇ ਇਕ ਹਸਪਤਾਲ ਵਿਚ ਇਲਾਜ ਅਧੀਨ ਸੀ ਤੇ ਕੱਲ੍ਹ ਉਸ ਦੀ ਮੌਤ ਹੋ ਗਈ ਸੀ।