ਗੁਰਦੁਆਰਾ ਨਾਨਕਸਰ ਵਿਖੇ ਗੁਰਮਤਿ ਸਮਾਗਮ ਕਰਵਾਇਆ

0
13

ਚੋਗਾਵਾਂ (TLT) – ਇਤਿਹਾਸਕ ਗੁਰਦੁਆਰਾ ਨਾਨਕਸਰ ਸੌੜੀਆਂ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਅਤੇ ਮੱਸਿਆ ਨੂੰ ਸਮਰਪਿਤ ਪਿੰਡ ਤੱਲੇ ਅਤੇ ਖੁਸੂਪੁਰ ਦੀਆਂ ਸੰਗਤਾਂ ਵਲੋਂ ਇਕ ਦਿਨਾ ਗੁਰਮਤਿ ਸਮਾਗਮ ਕਰਵਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਧਾਰਮਿਕ ਦੀਵਾਨ ਸਜੇ | ਇਸ ਮੌਕੇ ਪ੍ਰਬੰਧਕ ਸਰਪੰਚ ਗੁਰਭੇਜ ਸਿੰਘ ,ਗੁਰਜੀਤ ਸਿੰਘ, ਹਰਜਿੰਦਰ ਸਿੰਘ, ਸਤਨਾਮ ਸਿੰਘ, ਗੁਰਨਾਮ ਸਿੰਘ, ਬਿਕਰਮ ਸਿੰਘ, ਤਰਸੇਮ ਸਿੰਘ, ਪਰਮਜੀਤ ਸਿੰਘ , ਮੇਹਰ ਸਿੰਘ, ਗੁਰਮੁਖ ਸਿੰਘ, ਹਰਵਿੰਦਰ ਸਿੰਘ ਲਾਡੀ, ਗੁਰਦੇਵ ਸਿੰਘ, ਰੂਪ ਸਿੰਘ ਆਦਿ ਸੇਵਾਦਾਰਾਂ ਵਲੋਂ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਚਾਹ ਪਕੌੜੇ ਅਤੇ ਹੋਰ ਪਕਵਾਨਾਂ ਦੇ ਲੰਗਰ ਸਾਰਾ ਦਿਨ ਚਲਾਏ ਗਏ ।