ਰੇਡ ਕਰਨ ਆਈ ਪੁਲਿਸ ਵਲੋਂ ਚਲਾਈ ਗੋਲੀ ਦੌਰਾਨ ਇਕ ਵਿਅਕਤੀ ਗੰਭੀਰ ਜ਼ਖ਼ਮੀ

0
51

ਲੋਪੋਕੇ (TLT) – ਜ਼ਿਲ੍ਹਾ ਅੰਮ੍ਰਿਤਸਰ ਦੇ ਪੁਲਿਸ ਥਾਣਾ ਭਿੰਡੀ ਸੈਦਾਂ ਅਧੀਨ ਆਉਂਦੇ ਸਰਹੱਦੀ ਪਿੰਡ ਭੱਗੂਪੁਰ ਬੇਟ ਵਿਖੇ ਥਾਣਾ ਲੋਪੋਕੇ ਦੀ ਪੁਲਿਸ ਵਲੋਂ ਪ੍ਰੀਤਮ ਸਿੰਘ ਪੁੱਤਰ ਚੰਨਣ ਸਿੰਘ ਦੇ ਘਰ ਕੀਤੀ ਗਈ ਰੇਡ ਦੌਰਾਨ ਪੁਲਿਸ ਵਲੋਂ ਚਲਾਈ ਗਈ ਗੋਲੀ ਦੌਰਾਨ ਇਕ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ। ਰੋਹ ਵਿਚ ਆਏ ਪਿੰਡ ਵਾਸੀਆ ਨੇ ਪੁਲਿਸ ਦੀ ਗੱਡੀ ਰੋਕ ਕੇ ਰੋਸ ਦਾ ਪ੍ਰਗਟਾਵਾ ਕੀਤਾ। ਥਾਣਾ ਲੋਪੋਕੇ ਦੇ ਐੱਸ. ਐੱਚ. ਓ. ਕਪਿਲ ਕੌਸ਼ਲ ਅਤੇ ਪੁਲਿਸ ਚੌਕੀ ਕੱਕੜ ਦੇ ਇੰਚਾਰਜ ਮਨਜੀਤ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਨੇ ਮੌਕੇ ‘ਤੇ ਪੁੱਜ ਕੇ ਵਾਪਰੀ ਘਟਨਾ ਦਾ ਜਾਇਜ਼ਾ ਲਿਆ ਤੇ ਪਰਿਵਾਰ ਨੂੰ ਪੂਰਾ ਇਨਸਾਫ਼ ਦੇਣ ਦਾ ਭਰੋਸਾ ਦਿੱਤਾ। ਪੁਲਿਸ ਵਲੋਂ ਜ਼ਖ਼ਮੀ ਹੋਏ ਸੁੱਚਾ ਸਿੰਘ ਨੂੰ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ।