ਨਸ਼ਾ ਤਸਕਰੀ ‘ਚ ਗ੍ਰਿਫਤਾਰ ਦੋਸ਼ੀ ਪੁਲਿਸ ਹਿਰਾਸਤ ‘ਚੋਂ ਫਰਾਰ, 9 ਜੂਨ ਨੂੰ ਕੀਤਾ ਸੀ ਗ੍ਰਿਫ਼ਤਾਰ

0
32

 ਬਠਿੰਡਾ (TLT) ਥਾਣਾ ਤਲਵੰਡੀ ਸਾਬੋ ਦੀ ਪੁਲਿਸ ਵੱਲੋਂ ਨਸ਼ਾ ਤਸਕਰੀ ਦੇ ਦੋਸ਼ ‘ਚ ਗ੍ਰਿਫ਼ਤਾਰ ਕੀਤਾ ਗਿਆ ਇੱਕ ਵਿਅਕਤੀ ਸਿੰਗੋ ਪੁਲਿਸ ਚੌਕੀ ‘ਚੋਂ ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ ਹੋ ਗਿਆ। ਪੁਲਿਸ ਨੇ ਡਿਊਟੀ ‘ਚ ਅਣਗਹਿਲੀ ਵਰਤਣ ਵਾਲੇ ਸਿਪਾਹੀ ਗੁਰਵਿੰਦਰ ਸਿੰਘ ਪੰਜਾਬ ਹੋਮਗਾਰਡ ਦੇ ਜਵਾਨ ਜੱਸਾ ਸਿੰਘ ਤੇ ਸ਼ਮਸ਼ੇਰ ਸਿੰਘ ਤੋਂ ਇਲਾਵਾ ਫਰਾਰ ਹੋਏ ਕਥਿਤ ਦੋਸ਼ੀ ਅਮਨਦੀਪ ਸਿੰਘ ਪੁੱਤਰ ਸੁਖਪਾਲ ਸਿੰਘ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਤਲਵੰਡੀ ਸਾਬੋ ਦੀ ਪੁਲਿਸ ਨੇ ਅਮਨਦੀਪ ਸਿੰਘ ਨੂੰ ਨਸ਼ਾ ਤਸਕਰੀ ਦੇ ਦੋਸ਼ ਹੇਠ 9 ਜੂਨ ਨੂੰ ਗ੍ਰਿਫ਼ਤਾਰ ਕੀਤਾ ਸੀ। ਉਸ ਨੂੰ ਸਿੰਗੋ ਪੁਲਿਸ ਚੌਂਕੀ ਦੇ ਹਵਾਲਾਤ ‘ਚ ਰੱਖਿਆ ਗਿਆ ਸੀ। ਵੀਰਵਾਰ ਸ਼ਾਮ ਨੂੰ ਉਕਤ ਹਵਾਲਾਤੀ ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ ਹੋ ਗਿਆ ਜਿਸ ਦੀ ਸਰਗਰਮੀ ਨਾਲ ਭਾਲ ਕੀਤੀ ਜਾ ਰਹੀ ਹੈ।