ਗੁਰਦੁਆਰਾ ਬਾਬਾ ਦਲੀਪ ਸਿੰਘ ਸਾਹਰੀ ਵਿਖੇ ਮਨਾਇਆ ਸ਼ਹੀਦੀ ਦਿਹਾੜਾ

0
57

ਨਸਰਾਲਾ (TLT) – ਗੁਰਦੁਆਰਾ ਬਾਬਾ ਦਲੀਪ ਸਿੰਘ ਸਾਹਰੀ ਹੁਸ਼ਿਆਰਪੁਰ ਵਿਖੇ ਸ਼ਹੀਦੀ ਪਰੰਪਰਾ ਦੇ ਬਾਨੀ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਬਾਬਾ ਸਤਪਾਲ ਸਿੰਘ ਸਾਹਰੀ ਵਾਲਿਆਂ ਦੇ ਉਦਮ ਉਪਰਾਲੇ ਸਦਕਾ ਤੇ ਜਥੇਦਾਰ ਬਾਬਾ ਜੋਗਾ ਸਿੰਘ ਰਾਮੂ ਥਿਆੜੇ ਵਾਲਿਆਂ ਦੀ ਅਗਵਾਈ ਵਿਚ ਧਾਰਮਿਕ ਦੀਵਾਨ ਸਜਾਏ ਗਏ। ਇਸ ਮੌਕੇ ਬੀਬੀਆਂ ਜਸਵਿੰਦਰ ਕੌਰ, ਗੁਰਪ੍ਰੀਤ ਕੌਰ, ਹਰਪ੍ਰੀਤ ਕੌਰ, ਸੁਖਵਿੰਦਰ ਕੌਰ ਆਦਿ ਦੇ ਜਥੇ ਵਲੋਂ ਰੋਜ਼ਾਨਾ ਲੜੀ ਦੇ ਤਹਿਤ ਸ਼ੁਰੂ ਕੀਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ ਉਪਰੰਤ ਜਥੇ ਦੀਆਂ ਬੀਬੀਆਂ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ ਗਿਆ।