ਮਹਿੰਗਾਈ ਨੂੰ ਲੈ ਕੇ ਪ੍ਰਧਾਨ ਮੰਤਰੀ ਮੋਦੀ ਦਾ ਸਾੜਿਆ ਪੁਤਲਾ

0
68

ਅਗਲੇ ਮੁੱਖ ਮੰਤਰੀ ਕੈਪਟਨ ਹੀ ਹੋਣਗੇ- ਨਿੱਕੜਾ- ਕੈਰੋ
ਜਲੰਧਰ, 14 ਜੂਨ (ਹਰਪ੍ਰੀਤ ਕਾਹਲੋਂ)

ਅੱਜ ਜਲੰਧਰ ਦੇ ਲੰਮਾ ਪਿੰਡ ਚੌਕ ਨੇੜੇ ਗੁਰੂ ਨਾਨਕ ਮਾਰਕੀਟ ਵਿਖੇ ਮਹਿੰਗਾਈ ਨੂੰ ਲੈ ਕੇ ਪ੍ਰਧਾਨ ਨਰਿੰਦਰ ਮੋਦੀ ਦਾ ਪੁਤਲਾ ਸਾੜਿਆ ਗਿਆ। ਇਸ ਮੌਕੇ ਸੰਬੋਧਨ ਕਰਦੇ ਹੋਏ ਐਂਟੀ ਨਾਰਕੋਟਿਕਸ ਸੈੱਲ ਜਲੰਧਰ ਦੇ ਚੇਅਰਮੈਨ ਅਤੇ ਐਂਟੀ ਕ੍ਰਾਈਮ ਤੇ ਐਂਟੀ ਕੁਰੱਪਸ਼ਨ ਐਸੋਸੀਏਸ਼ਨ ਦੇ ਪੰਜਾਬ ਪ੍ਰਧਾਨ ਸੁਰਿੰਦਰ ਸਿੰਘ ਕੈਰੋਂ ਨੇ ਕਿਹਾ ਕਿ ਪੂਰੇ ਭਾਰਤ ਵਿੱਚ ਮਹਿੰਗਾਈ ਕਾਰਨ ਲੋਕਾਂ ਦਾ ਜਿਊਣਾ ਮੁਸ਼ਕਲ ਹੋ ਗਿਆ ਹੈ । ਉਨ੍ਹਾਂ ਨੇ ਕਿਹਾ ਕਿ ਏਨੀ ਮਹਿੰਗਾਈ ਹੋਣ ਦੇ ਬਾਵਜੂਦ ਜੇਕਰ ਲੋਕ ਮੋਦੀ ਨੂੰ ਹੁਣ ਵੀ ਪਸੰਦ ਨਹੀਂ ਕਰਦੇ ਤਾਂ ਲੋਕਾਂ ਦਾ ਜਿਊਣਾ ਹੋਰ ਮੁਸ਼ਕਲ ਹੋ ਜਾਵੇਗਾ। ਇਸ ਮੌਕੇ ਐਂਟੀ ਨਾਰਕੋਟਿਕਸ ਸੈੱਲ ਪੰਜਾਬ ਦੇ ਚੇਅਰਮੈਨ ਰਣਜੀਤ ਸਿੰਘ ਨਿੱਕੜਾ ਦੇ ਦਿਸ਼ਾ ਨਿਰਦੇਸ਼ ਮੁਤਾਬਕ ਆਉਣ ਵਾਲੇ ਸਮੇਂ ਵਿੱਚ ਭਾਜਪਾ ਖ਼ਿਲਾਫ਼ ਰੋਸ ਮੁਜ਼ਾਹਰੇ ਕੀਤੇ ਜਾਣਗੇ, ਜਿਸ ਦੀ ਇੱਕ ਪਾਸੜ ਸੋਚ ਨੂੰ ਅੱਗ ਦੇ ਹਵਾਲੇ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ `ਚ ਆਉਣ ਵਾਲੀ ਸਰਕਾਰ ਵੀ ਕਾਂਗਰਸ ਦੀ ਹੋਵੇਗੀ ਅਤੇ ਕੈਪਟਨ ਅਮਰਿੰਦਰ ਸਿੰਘ ਹੀ ਮੁੱਖ ਮੰਤਰੀ ਹੋਣਗੇ । ਇਸ ਮੌਕੇ ਪੰਜਾਬ ਵਿਧਾਨ ਸਭਾ ਦੀਆਂ 2022 ਦੀਆਂ ਚੋਣਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਐਂਟੀ ਨਾਰਕੋਟਿਕਸ ਸੈੱਲ ਵਲੋਂ ਹੁਣ ਤੋਂ ਹੀ ਜ਼ਿਲ੍ਹਾ ਤਹਿਸੀਲ ਅਤੇ ਬਲਾਕ, ਪੱਧਰ ਤੇ ਸੰਗਠਨ ਨੂੰ ਮਜ਼ਬੂਤ ਕਰਕੇ ਵਿਰੋਧੀ ਧਿਰਾਂ ਨੂੰ ਪਿੱਛੇ ਧੱਕਿਆ ਜਾਵੇਗਾ ਤਾਂ ਕਿ ਪੰਜਾਬ ਦੇ ਲੋਕਾਂ ਨੂੰ ਸਾਫ਼ ਸੁਥਰਾ ਪ੍ਰਸ਼ਾਸਨ ਦੇ ਕੇ ਅਕਾਲੀ-ਬਸਪਾ ਅਤੇ ਭਾਜਪਾ ਅਤੇ ਆਮ ਆਦਮੀ ਪਾਰਟੀ ਤੋਂ ਨਿਜਾਤ ਦਿਵਾਈ ਜਾ ਸਕੇ।
ਇਸ ਮੌਕੇ ਸੁਰਿੰਦਰ ਸਿੰਘ ਕੈਰੋਂ ਮਨਜੋਤ ਸਿੰਘ ਖਰਬੰਦਾ, ਲਲਿਤ ਕੁਮਾਰ, ਰਾਮ ਕੁਮਾਰ ਘਈ, ਡਾ. ਨਵੀਨ ਕੁਮਾਰ, ਡਾ. ਰਮਨ ਕੁਮਾਰ, ਦਲਜੀਤ ਸਿੰਘ ਅਰੋੜਾ, ਪ੍ਰਦੀਪ ਕੁਮਾਰ ਜੁਲਕਾ, ਲਖਵਿੰਦਰ ਸਿੰਘ, ਹਰਜੋਤ ਸਿੰਘ, ਗੁਰਸਿਮਰਨਜੀਤ ਸਿੰਘ, ਬਿੱਲਾ, ਰਾਜ ਕੁਮਾਰ ਰਾਜੂ, ਵਿਨੋਦ ਕੁਮਾਰ, ਸੰਦੀਪ ਹਾਂਡਾ, ਬਾਬਾ ਤਲਵਿੰਦਰ ਸਿੰਘ, ਬਾਵਾ ਅਤੇ ਹੋਰ ਵੱਡੀ ਗਿਣਤੀ ਕਾਂਗਰਸ ਦੇ ਕਾਰਕੁਨ ਸ਼ਾਮਲ ਹੋਏ।