ਰਿਸ਼ਤੇਦਾਰ ਵਲੋਂ ਕੀਤੀ ਗਈ ਸੀ ਨੌਜਵਾਨ ਨਾਲ ਕੁੱਟਮਾਰ, ਪੁਲਿਸ ਨੇ ਸੁਲਝਾਇਆ ਮਾਮਲਾ

0
53

ਅਜਨਾਲਾ (TLT)
ਬੀਤੇ ਦਿਨੀਂ ਰਾਤ ਸਮੇਂ ਪਿੰਡ ਭੋਏਵਾਲੀ ਦੇ ਇਕ ਨੌਜਵਾਨ ਦੀ ਹੋਈ ਕੁੱਟਮਾਰ ਦੇ ਮਾਮਲੇ ਦੀ ਗੁੱਥੀ ਨੂੰ ਸੁਲਝਾਉਂਦਿਆਂ ਥਾਣਾ ਅਜਨਾਲਾ ਦੀ ਪੁਲਿਸ ਵਲੋਂ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ ਅਜਨਾਲਾ ਵਿਪਨ ਕੁਮਾਰ ਨੇ ਦੱਸਿਆ ਕਿ ਗੁਰਸਾਜਨ ਸਿੰਘ ਦੀ 11 ਜੂਨ ਨੂੰ ਹੋਈ ਕੁੱਟਮਾਰ ਦੇ ਮਾਮਲੇ ‘ਚ ਉਸ ਦੀ ਪਤਨੀ ਸੁਮਨਪ੍ਰੀਤ ਕੌਰ ਦੇ ਬਿਆਨਾਂ ‘ਤੇ ਥਾਣਾ ਅਜਨਾਲਾ ਵਿਖੇ ਮਾਮਲਾ ਦਰਜ ਕਰਵਾਇਆਂ ਸੀ। ਐੱਸ.ਐੱਚ.ਓ ਅਜਨਾਲਾ ਉਨ੍ਹਾਂ ਦੀ ਟੀਮ ਵਲੋਂ ਕੀਤੀ ਜਾਂਚ ਦੌਰਾਨ ਇਹ ਤੱਥ ਸਾਹਮਣੇ ਆਇਆ ਕਿ ਗੁਰਸਾਜਨ ਸਿੰਘ ਦੀ ਆਪਣੀ ਇਕ ਨਜ਼ਦੀਕੀ ਰਿਸ਼ਤੇਦਾਰ ਜੋ ਕਿ ਸੰਦੀਪ ਸਿੰਘ ਸੰਨੀ ਦੀ ਭਰਜਾਈ ਲੱਗਦੀ ਹੈ ਨਾਲ ਨਾਜਾਇਜ਼ ਸੰਬੰਧ ਸਨ, ਜਿਸ ਤੋਂ ਖ਼ਫ਼ਾ ਹੋ ਕੇ ਉਸ ਦੀ ਭੂਆ ਦੇ ਪੁੱਤਰ ਸੰਦੀਪ ਸਿੰਘ ਸੰਨੀ ਵਾਸੀ ਪੰਜਗਰਾਈਂ ਨਿੱਝਰਾਂ ਵਲੋਂ ਗੁਰਸਾਜਨ ਸਿੰਘ ਭੋਏਵਾਲੀ ਨੂੰ ਰਾਏਪੁਰ ਨਹਿਰ ਨਜ਼ਦੀਕ ਲਿਜਾ ਕੇ ਬੇਸਬਾਲ ਨਾਲ ਉਸ ਦੇ ਸਿਰ ਵਿਚ ਵਾਰ ਕੀਤਾ ਅਤੇ ਬਾਅਦ ਵਿਚ ਸਰੀਰ ਦੇ ਹੋਰਨਾਂ ਹਿੱਸਿਆ ‘ਤੇ ਵੀ ਕਈ ਵਾਰ ਕੀਤੇ, ਜਿਸ ਕਾਰਨ ਉਸ ਦੇ ਸਿਰ ਵਿਚ ਗੰਭੀਰ ਸੱਟ ਲੱਗਣ ਕਾਰਨ ਉਹ ਬੇਹੋਸ਼ ਹੋ ਗਿਆ ਸੀ। ਉਨ੍ਹਾਂ ਦੱਸਿਆ ਕਿ ਸੰਦੀਪ ਸਿੰਘ ਸੰਨੀ ਪੁੱਤਰ ਰਾਜੂ ਸਿੰਘ ਨੂੰ ਇਸ ਮਾਮਲੇ ਵਿਚ ਨਾਮਜ਼ਦ ਕਰਕੇ ਉਸ ਵਲੋਂ ਵਾਰਦਾਤ ਸਮੇਂ ਵਰਤਿਆ ਗਿਆ ਬੇਸਬਾਲ ਬਰਾਮਦ ਕਰ ਲਿਆ ਹੈ ਅਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ ।