ਕੱਚੇ ਅਧਿਆਪਕ ਯੂਨੀਅਨ ਵਲੋਂ ਸਕੱਤਰ ਸਕੂਲ ਸਿੱਖਿਆ ਦੇ ਦਫ਼ਤਰ ਦਾ ਘਿਰਾਓ

0
61

ਮੋਹਾਲੀ (TLT)
ਕੱਚੇ ਅਧਿਆਪਕ ਯੂਨੀਅਨ ਵਲੋਂ ਰੈਗੂਲਰ ਹੋਣ ਦੀ ਮੰਗ ਨੂੰ ਲੈ ਕੇ ਸਿੱਖਿਆ ਸਕੱਤਰ ਦੇ ਦਫ਼ਤਰ ਦਾ ਘਿਰਾਓ ਕਰ ਕੇ ਪੰਜਾਬ ਸਰਕਾਰ ਤੇ ਸਕੱਤਰ ਸਕੂਲ ਸਿੱਖਿਆ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਯੂਨੀਅਨ ਦੇ ਆਗੂਆਂ ਵਲੋਂ ਵਿੱਦਿਆ ਭਵਨ ਦੀ ਸੱਤਵੀਂ ਮੰਜ਼ਿਲ ‘ਤੇ ਪਹੁੰਚ ਕੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ ਗਈ ਅਤੇ ਕਿਹਾ ਕਿ ਜੇਕਰ ਸਾਡੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਤਾਂ ਉਹ ਆਤਮਦਾਹ ਕਰ ਲੈਣਗੇ। ਆਗੂਆਂ ਨੇ ਕਿਹਾ ਕਿ ਜੇਕਰ ਉਨ੍ਹਾਂ ਨੂੰ ਥੱਲੇ ਉਤਾਰਨ ਲਈ ਧੱਕਾਸ਼ਾਹੀ ਕੀਤੀ ਗਈ ਤਾਂ ਉਹ ਆਪਣੇ ਆਪ ਨੂੰ ਅੱਗ ਲਗਾ ਲੈਣਗੇ। ਜਿਸ ਦੀ ਜ਼ਿੰਮੇਵਾਰੀ ਪ੍ਰਸਾਸ਼ਨ ਦੀ ਹੋਵੇਗੀ।

ਬਿਲਡਿੰਗ ਉੱਪਰ ਚੜ੍ਹੇ ਹੋਏ ਅਧਿਆਪਕਾਂ ਦਾ ਕਹਿਣਾ ਹੈ ਕਿ ਜੇਕਰ ਸਾਡੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਤਾਂ ਉਹ ਆਪਣੇ ਆਪ ਨੂੰ ਅੱਗ ਲਾ ਕੇ ਆਤਮਦਾਹ ਕਰ ਲੈਣਗੇ। ਉਨ੍ਹਾਂ ਪ੍ਰਸ਼ਾਸ਼ਨ ਨੂੰ ਇਹ ਵੀ ਕਿਹਾ ਕਿ ਜੇਕਰ ਸਾਨੂੰ ਧੱਕੇ ਨਾਲ ਹੇਠਾਂ ਉਤਾਰਨ ਦੀ ਕੋਸ਼ਿਸ਼ ਕੀਤੀ ਤਾਂ ਉਹ ਆਪਣੇ ਨਾਲ ਸਲਫਾਸ ਦੀਆਂ ਗੋਲੀਆਂ ਵੀ ਲੈ ਕੇ ਆਏ ਹਨ। ਜਿਸ ਦੀ ਜ਼ਿੰਮੇਵਾਰੀ ਪ੍ਰਸਾਸ਼ਨ ਦੀ ਹੋਵੇਗੀ।