ਗਵਰਨਰ ਹਾਊਸ ਦੇ ਘਿਰਾਓ ਦੀ ਕਿਸਾਨ ਕਰ ਰਹੇ ਤਿਆਰੀ

0
52

ਗੁਰਦਾਸਪੁਰ (TLT)
ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਤੋਂ ਬਾਅਦ ਹੁਣ ਕਿਸਾਨ ਬਿਜਲੀ ਸੋਧ ਕਾਨੂੰਨ ਦੇ ਵਿਰੋਧ ‘ਚ ਡਟੇ ਕਿਸਾਨ ਮਜ਼ਦੂਰ ਯੂਨੀਅਨ ਮਾਝਾ ਦੇ ਆਗੂਆਂ ਨੇ ਐਲਾਨ ਕੀਤਾ ਕਿ ਸੰਯੁਕਤ ਕਿਸਾਨ ਮੋਰਚਾ ਦੀ ਕਾਲ ਉੱਪਰ 26 ਜੂਨ ਨੂੰ ਵੱਡੀ ਗਿਣਤੀ ਕਿਸਾਨਾਂ ਦੇ ਇਕੱਠ ਨਾਲ ਪੰਜਾਬ ਰਾਜ ਭਵਨ ਦਾ ਘਿਰਾਓ ਕੀਤਾ ਜਾਵੇਗਾ।
ਓਹਨਾ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਦੇ ਦਿੱਤੇ ਹਰ ਪ੍ਰੋਗਰਾਮ ਤਹਿਤ ਸੰਘਰਸ਼ ਜਾਰੀ ਰਹੇਗਾ। ਬਟਾਲਾ ਦੇ ਨੇੜਲੇ ਪਿੰਡ ਹਰਦੋਝੰਡੇ ਵਿਖੇ ਕਿਸਾਨ ਮਜ਼ਦੂਰ ਯੂਨੀਅਨ ਮਾਝਾ ਦੇ ਪ੍ਰਧਾਨ ਗੁਰਮੁਖ ਸਿੰਘ ਬਾਜਵਾ ਦੀ ਅਗਵਾਈ ਹੇਠ ਯੂਨੀਅਨ ਦੇ ਆਗੂਆਂ ਦੀ ਵਿਸ਼ੇਸ ਮੀਟਿੰਗ ਦਾ ਆਯੋਜਨ ਕੀਤਾ ਗਿਆ।
ਇਸ ਮੌਕੇ ਆਗੂਆਂ ਨੇ ਕਿਹਾ ਕਿ ਦਿੱਲੀ ਵਿੱਚ ਚੱਲ ਰਹੇ ਕਿਸਾਨੀ ਅੰਦੋਲਨ ਨੂੰ ਹੋਰ ਤੇਜ਼ ਕਰਨ ਲਈ ਸਰਕਾਰ ਵੱਲੋਂ ਬਣਾਏ ਗਏ ਨਵੇਂ ਇਲੈਕਟ੍ਰੀਸਿਟੀ ਕਾਨੂੰਨ ਦਾ ਉਹ ਡਟ ਕੇ ਵਿਰੋਧ ਕਰਨਗੇ। ਇਸ ਦੇ ਨਾਲ ਹੀ ਮੁਖ ਤੌਰ ‘ਤੇ 26 ਜੂਨ ਨੂੰ ਸੰਯੁਕਤ ਕਿਸਾਨ ਮੋਰਚੇ ਦੀ ਕਾਲ ‘ਤੇ ਰਾਜਪਾਲ ਭਵਨ ਚੰਡੀਗੜ੍ਹ ਦਾ ਵੱਡੀ ਗਿਣਤੀ ‘ਚ ਕਿਸਾਨਾਂ ਵਲੋਂ ਘਿਰਾਓ ਕੀਤਾ ਜਾਵੇਗਾ।
ਆਗੂਆਂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਵਲੋਂ ਦੇਸ਼ ਭਰ ਦੇ ਰਾਜਪਾਲਾਂ ਦੀਆਂ ਰਿਹਾਇਸ਼ਾਂ ਦੇ ਸਾਹਮਣੇ ਵੱਡੇ ਇਕੱਠ ਕਰ ਧਰਨਾ ਦਿੱਤਾ ਜਾਵੇਗਾ ਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਮੰਗ ਪੱਤਰ ਰਾਜਪਾਲ ਰਾਹੀਂ ਰਾਸ਼ਟਰਪਤੀ ਨੂੰ ਦਿੱਤਾ ਜਾਵੇਗਾ।