ਆਰਟੀਫੀਸ਼ਲ ਇੰਟੈਲੀਜੈਂਸ ਅਤੇ ਡਾਟਾ ਸਾਇੰਸ ਦਾ ਕੋਰਸ ਕਰਨ ਵਾਲੇ ਨੌਜਵਾਨਾਂ ਲਈ ਸੁਨਹਿਰੀ ਮੌਕਾ

0
26

ਫਾਜ਼ਿਲਕਾ (TLT) ਪੰਜਾਬ ਘਰ-ਘਰ ਰੋਜਗਾਰ ਮਿਸ਼ਨ ਅਤੇ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਤਹਿਤ ਪੰਜਾਬ ਦੇ ਨੌਜਵਾਨਾਂ ਨੂੰ ਆਰਟੀਫੀਸ਼ਲ ਇੰਟੈਲੀਜੈਂਸ ਅਤੇ ਡਾਟਾ ਸਾਇੰਸ ਕੋਰਸ ਮੁਫ਼ਤ ਕਰਨ ਦਾ ਮੌਕਾ ਦਿੱਤਾ ਜਾ ਰਿਹਾ ਹੈ। ਜ਼ਿਲ੍ਹਾ ਰੋਜ਼ਗਾਰ ਅਫਸਰ ਕ੍ਰਿਸ਼ਨ ਲਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਕੋਰਸ ਆਈ.ਆਈ.ਟੀ.ਰੋਪੜ ਅਤੇ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਦੇ ਸਹਿਯੋਗ ਨਾਲ ਚਲਾਇਆ ਜਾਣਾ ਹੈ।
ਪੰਜਾਬ ਸਕਿਲ ਡਿਵੈਲਪਮੈਂਟ ਮਿਸ਼ਨ ਦੇ ਬਲਾਕ ਮਿਸ਼ਨ ਮੈਨੇਜਰ ਮਿਨਾਕਸ਼ੀ ਗੁਪਤਾ ਨੇ ਦੱਸਿਆ ਕਿ ਇਸ ਕੋਰਸ ਦੇ ਦੋ ਮਡਿਊਲ ਹੋਣਗੇ। ਪਹਿਲਾ ਮਡਿਊਲ ਐਲ-2 ਜੋ ਕਿ ਚਾਰ ਹਫਤਿਆਂ ਦਾ ਹੋਵੇਗਾ ਅਤੇ ਦੂਜਾ ਮਡਿਊਲ ਐਲ-3 ਜੋ ਕਿ ਬਾਰਾਂ ਹਫਤਿਆਂ ਦਾ ਹੋਵੇਗਾ। ਜਿਹੜੇ ਵਿਦਿਆਰਥੀ ਇਹ ਕੋਰਸ ਕਰਨ ਵਿੱਚ ਰੁਚੀ ਰੱਖਦੇ ਹਨ ਅਤੇ ਬਾਰਵੀਂ ਜਮਾਤ ਹਿਸਾਬ ਨਾਲ ਪਾਸ ਕੀਤੀ ਹੋਵੇ।ਉਹ ਇਹ ਲਿੰਕ ਤੇ ਕਲਿੱਕ  https://forms.gle/ZFRMrUsvyR35aocR7     ਕਰਕੇ ਆਪਣਾ ਨਾਮ ਰਜਿਸਟਰ ਕਰ ਸਕਦੇ ਹਨ।
ਪੰਜਾਬ ਸਕਿਲ ਡਿਵੈਲਪਮੈਂਟ ਮਿਸ਼ਨ ਦੇ ਅਧਿਕਾਰੀ ਸ੍ਰੀ ਰਵਿੰਦਰ ਕੁਮਾਰ ਨੇ ਕਿਹਾ ਕਿ ਇਹ ਕੋਰਸ ਕਰਨ ਲਈ 28 ਜੂਨ 2021 ਤੱਕ ਰਜਿਸਟਰ ਕੀਤਾ ਜਾ ਸਕਦਾ ਹੈ। ਰਜਿਸਟਰ ਕਰਨ ਵਾਲੇ ਉਮੀਦਵਾਰਾ ਦਾ ਇਸ ਤੋਂ ਬਾਅਦ ਟੈਸਟ ਲਿਆ ਜਾਵੇਗਾ। ਉਨਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ https://www.iitrpr.ac.in/    ਅਤੇ ਨੰਬਰਾਂ 7814336016 ਤੇ 9410436562 ’ਤੇ ਸੰਪਰਕ ਕੀਤਾ ਜਾ ਸਕਦਾ ਹੈ।