ਰਾਤ ਨੂੰ ਗੋਇੰਦਵਾਲ ਥਰਮਲ ਪਲਾਂਟ ਦੇ ਦੋਵੇਂ ਯੂਨਿਟ ਹੋਏ ਬੰਦ, Powercom ਦੀ ਪਰੇਸ਼ਾਨੀ ਵਧੀ

0
65

ਪਟਿਆਲਾ (TLT) ਬਿਜਲੀ ਸੰਕਟ (Electricity Crisis) ਨੂੰ ਲੈ ਕੇ ਜਿੱਥੇ ਪਾਵਰ ਇੰਜਨੀਅਰ, ਮੈਨੇਜਮੈਂਟ ਅਤੇ ਸਰਕਾਰ ਵਿਚਕਾਰ ਰੇੜਕਾ ਚੱਲ ਰਿਹਾ ਹੈ, ਉੱਥੇ ਹੀ ਪੰਜਾਬ ਵਿਚਲੇ ਥਰਮਲ ਪਲਾਂਟਾਂ (Thermal Plants) ਦੇ ਤਕਨੀਕੀ ਨੁਕਸਾਂ ਕਰਕੇ ਬਿਜਲੀ ਸਪਲਾਈ (Power Supply) ਵਿੱਚ ਵੀ ਵੱਡੀ ਰੁਕਾਵਟ ਪੈਦਾ ਹੋ ਰਹੀ ਹੈ। ਰਾਤ ਗੋਇੰਦਵਾਲ ਥਰਮਲ ਪਲਾਂਟ ਦੇ ਦੋ ਯੂਨਿਟ ਬੰਦ ਹੋ ਗਏ ਹਨ ਜਿਸ ਨਾਲ ਬਿਜਲੀ ਸਪਲਾਈ ਤੇ ਪੈਦਾਵਾਰ ਵਿੱਚ ਵੱਡਾ ਪਾੜਾ ਪੈ ਗਿਆ ਹੈ। ਫਿਲਹਾਲ ਪਾਵਰ ਇੰਜੀਨੀਅਰਾਂ ਵੱਲੋਂ ਇਨ੍ਹਾਂ ਪਲਾਂਟਾਂ ਨੂੰ ਦਰੁਸਤ ਕਰਕੇ ਮੁੜ ਚਾਲੂ ਕਰਨ ਦੀ ਕੋਸ਼ਿਸ਼ਾਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ।

ਜਾਣਕਾਰੀ ਅਨੁਸਾਰ ਰਾਤ ਕਰੀਬ 12 ਵਜੇ ਗੋਇੰਦਵਾਲ ਪਾਵਰ ਥਰਮਲ ਪਲਾਂਟ (Goindwal Sahib Power Plant) ਦੇ 270-270 ਮੈਗਾਵਾਟ ਵਾਲੇ ਦੋ ਯੂਨਿਟ ਤਕਨੀਕ ਨੁਕਸ ਪੈਣ ਕਾਰਨ ਬੰਦ ਹੋ ਗਏ ਹਨ। ਸ਼ਨਿਚਰਵਾਰ ਦੀ ਸਵੇਰ ਬਿਜਲੀ ਦੀ ਮੰਗ 11 ਹਜ਼ਾਰ ਮੈਗਾਵਾਟ ਤੋਂ ਟੱਪ ਚੁੱਕੀ ਹੈ ਅਤੇ ਦੂਸਰੇ ਪਾਸੇ 540 ਮੈਗਾਵਾਟ ਯੂਨਿਟ ਬੰਦ ਹੋਣਾ ਵੀ ਇੱਕ ਸਮੱਸਿਆ ਬਣ ਗਿਆ ਹੈ। ਸ਼ੁੱਕਰਵਾਰ ਨੂੰ ਬਿਜਲੀ ਦੀ ਮੰਗ 13 ਹਜ਼ਾਰ ਮੈਗਾਵਾਟ ਤਕ ਪੁੱਜ ਗਈ ਸੀ। ਅਜਿਹੇ ਵਿੱਚ ਸ਼ਨਿਚਰਵਾਰ ਨੂੰ ਵੀ ਇਹ ਮੰਗ 13 ਹਜ਼ਾਰ ਟੱਪਣ ਦੀ ਆਸ ਹੈ। ਬਿਜਲੀ ਦੀ ਮੰਗ ਅਤੇ ਪੈਦਾਵਾਰ ਵਿਚਕਾਰ ਪੈ ਰਹੇ ਪਾੜੇ ਕਾਰਨ ਸਪਲਾਈ ਦੀ ਸਮੱਸਿਆ ਪੈਦਾ ਹੋ ਰਹੀ ਹੈ ਜਿਸ ਕਾਰਨ ਖਪਤਕਾਰਾਂ ਨੂੰ ਪਰੇਸ਼ਾਨੀ ਝੱਲਣੀ ਪੈਂਦੀ ਹੈ ਦੱਸ ਦੇਈਏ ਗਏ ਪਾਵਰ ਇੰਜੀਨੀਅਰਾਂ ਵੱਲੋਂ ਪਹਿਲਾਂ ਹੀ ਬਿਜਲੀ ਸੰਕਟ ਦਾ ਖ਼ਦਸ਼ਾ ਜਤਾਉਂਦਿਆਂ ਪਾਵਰਕਾਮ ਮੈਨੇਜਮੈਂਟ ਤੇ ਸਰਕਾਰ ਨੂੰ ਗ਼ਲਤ ਫ਼ੈਸਲਿਆਂ ਲਈ ਜ਼ਿੰਮੇਵਾਰ ਠਹਿਰਾਇਆ ਜਾ ਚੁੱਕਾ ਹੈ। ਦੂਸਰੇ ਪਾਸੇ ਪਾਵਰਕਾਮ ਮੈਨੇਜਮੈਂਟ ਵੱਲੋਂ ਜਿਥੇ ਬਿਜਲੀ ਦੀ ਮੰਗ ਅਤੇ ਬਿਜਲੀ ਸਪਲਾਈ ਪੂਰੀ ਹੋਣ ਦੇ ਦਾਅਵੇ ਕੀਤੇ ਜਾ ਰਹੇ ਹਨ ਉੱਥੇ ਹੀ ਮੁੱਖ ਮੰਤਰੀ ਵੱਲੋਂ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਮੁਹੱਈਆ ਕਰਵਾਉਣ ਦੇ ਹੁਕਮ ਵੀ ਲਗਾਤਾਰ ਦਿੱਤੇ ਜਾ ਰਹੇ ਹਨ