ਟਰਾਂਸਪੋਰਟ ਕਾਮਿਆਂ ਦੀ ਹੜਤਾਲ ਸ਼ੁਰੂ ਚਾਰ ਘੰਟੇ ਬੱਸ ਸਟੈਂਡ ਬੰਦ ਕਰਕੇ ਕੱਢੀ ਮੁਲਾਜ਼ਮਾਂ ਨੇ ਆਪਣੀ ਭੜਾਸ

0
76

ਜਲੰਧਰ (ਹਰਪ੍ਰੀਤ ਕਾਹਲੋਂ) ਪੰਜਾਬ ਰੋਡਵੇਜ਼ ਪਨਬੱਸ ਕੰਟਰੈਕਟ ਵਰਕਰ ਯੂਨੀਅਨ ਪੰਜਾਬ ਅਤੇ ਪੀ ਆਰ ਟੀ ਸੀ ਦੇ ਕੱਚੇ ਮੁਲਾਜ਼ਮਾਂ ਨੇ ਤਿੰਨ ਰੋਜ਼ਾ ਹੜਤਾਲ ਸ਼ੁਰੂ ਕੀਤੀ ਹੋਈ ਹੈ ਜਿਸ ਦੇ ਚੱਲਦਿਆਂ ਅੱਜ ਬੱਸ ਸਟੈਂਡ ਬੰਦ ਦੇ ਫੈਸਲੇ ਤੇ ਸਾਰੇ ਸ਼ਹਿਰਾਂ ਦੇ ਬੱਸ ਸਟੈਂਡ ਚਾਰ ਘੰਟੇ ਲਈ ਬੰਦ ਕਰ ਕੇ ਜਿੱਥੇ ਸਰਕਾਰ ਖ਼ਿਲਾਫ਼ ਆਪਣੀ ਭੜਾਸ ਕੱਢੀ ਉਥੇ ਹੀ ਆਮ ਲੋਕਾਂ ਨੂੰ ਸਰਕਾਰੀ ਮਹਿਕਮਿਆਂ ਨੂੰ ਬਚਾਉਣ ਦੀ ਲੜਾਈ ਵਿੱਚ ਸਾਥ ਦੇਣ ਦੀ ਅਪੀਲ ਕੀਤੀ
ਇਸ ਮੌਕੇ ਜਲੰਧਰ 1 ਅਤੇ 2 ਡਿਪੂ ਦੇ ਜਲੰਧਰ ਡਿਪੂ ਤੋਂ ਪ੍ਰਧਾਨ ਗੁਰਪ੍ਰੀਤ ਸਿੰਘ ਭੁੱਲਰ ਚਾਨਣ ਸਿੰਘ ਦਲਜੀਤ ਸਿੰਘ ਗੁਰਪ੍ਰਕਾਸ਼ ਸਿੰਘ ਭੁਪਿੰਦਰ ਸਿੰਘ ਰਾਮਚੰਦ ਰਣਜੀਤ ਸਿੰਘ ਦਵਿੰਦਰ ਸਿੰਘ ਨੇ ਕਿਹਾ ਕਿ ਸਰਕਾਰ ਨੂੰ ਪਿਛਲੇ ਲੰਮੇ ਸਮੇਂ ਤੋਂ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਭੇਜੇ ਜਾ ਰਹੇ ਹਨ ਅਤੇ ਹੁਣ ਵੀ 10 ਮਈ ਨੂੰ ਮੰਗਾਂ ਸਬੰਧੀ ਹੜਤਾਲ ਦਾ ਨੋਟਿਸ ਮੁੱਖ ਮੰਤਰੀ ਪੰਜਾਬ ਟਰਾਂਸਪੋਰਟ ਮੰਤਰੀ ਪੰਜਾਬ ਸੈਕਟਰੀ ਟਰਾਂਸਪੋਰਟ ਐਮਡੀ ਪੀਆਰਟੀ ਸੀ ਡਾਇਰੈਕਟਰ ਸਟੇਟ ਟਰਾਂਸਪੋਰਟ ਪੰਜਾਬ ਨੂੰ ਭੇਜਣ ਦੇ ਬਾਵਜੂਦ ਵੀ ਕੋਈ ਮੀਟਿੰਗ ਨਹੀਂ ਬੁਲਾਈ ਗਈ ਅਤੇ ਨਾ ਹੀ ਇਸ ਮਸਲੇ ਦਾ ਹੱਲ ਕੱਢਿਆ ਗਿਆ ਜਿਸ ਦੇ ਚਲਦਿਆਂ ਅੱਜ 28 ਜੁਨ ਡਾਇਰੈਕਟਰ ਸਟੇਟ ਟਰਾਂਸਪੋਰਟ ਨੇ ਖਾਨਾਪੂਰਤੀ ਲਈ ਮੀਟਿੰਗ ਬੁਲਾਈ ਹੈ ਜਿਸ ਕਾਰਨ ਮਜਬੂਰਨ ਮੁਲਾਜ਼ਮਾਂ ਨੂੰ ਹੜਤਾਲ ਤੇ ਜਾਣਾ ਪਿਆਯੂਨੀਅਨ ਵੱਲੋਂ ਨੋਟਿਸ ਅਨੁਸਾਰ 28,29,30 ਦੀ ਹੜਤਾਲ ਕਰਨ ਲਈ ਪਨਬੱਸ ਅਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮ ਮਜਬੂਰ ਹੋ ਗਏ ਹਨ ਇਸ ਮੌਕੇ ਬੋਲਦੇ ਹੋਏ ਮੁਲਾਜ਼ਮਾਂ ਨੇ ਕਿਹਾ ਕਿ ਸਰਕਾਰ ਵੱਲੋਂ ਮੀਟਿੰਗ ਦਾ ਸਮਾਂ ਨਹੀਂ ਨੋਟੀਫਿਕੇਸ਼ਨ ਜਾਂ ਸਰਕਾਰ ਵੱਲੋਂ ਤਿਆਰ ਕੀਤੀ ਪ੍ਰਪੋਜ਼ਲ ਦੀ ਮੰਗ ਕਰਦੇ ਹਨ ਕਿਉਂਕਿ ਮੀਟਿੰਗ ਦਾ ਸਮਾਂ ਦੇ ਕੇ ਸਰਕਾਰ ਭੱਜ ਜਾਂਦੀ ਹੈ ਅਤੇ ਸੰਘਰਸ਼ ਕਰਦੇ ਮੁਲਾਜ਼ਮਾਂ ਨੂੰ ਟਾਈਮ ਟਪਾਊ ਨੀਤੀ ਤਹਿਤ ਮੀਟਿੰਗ ਦੀ ਪ੍ਰਕਿਰਿਆ ਰਾਹੀਂ ਟਾਲ ਵੱਟੂ ਨੀਤੀ ਸਰਕਾਰ ਪਿਛਲੇ ਸਾਢੇ ਚਾਰ ਸਾਲ ਤੋਂ ਅਪਣਾਉਂਦੀ ਆ ਰਹੀ ਹੈ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਾਰ ਸਾਲਾਂ ਵਿੱਚ ਟਰਾਂਸਪੋਰਟ ਵਿਭਾਗ ਦਾ ਕੋਈ ਵੀ ਹੱਲ ਨਾ ਕਰਨਾ ਨਵੀਂਆਂ ਬੱਸਾਂ ਨਾ ਪਾਉਣਾ ਪਨਬੱਸ ਰੋਡਵੇਜ਼ ਅਤੇ ਪੀਆਰਟੀਸੀ ਦਾ ਫਲੀਟ ਪੂਰਾ ਨਾ ਕਰਨਾ ਕਿਸੇ ਵੀ ਕੱਚੇ ਮੁਲਾਜ਼ਮਾਂ ਨੂੰ ਪੱਕਾ ਨਾ ਕਰਨਾ ਲੋਕਾਂ ਦੀਆਂ ਮੁਸ਼ਕਲਾਂ ਵੱਲ ਧਿਆਨ ਨਾ ਦੇਣ ਤੋਂ ਸਾਬਿਤ ਹੁੰਦਾ ਹੈ ਕਿ ਸਰਕਾਰ ਟਰਾਂਸਪੋਰਟ ਮਾਫ਼ੀਆ ਨਾਲ ਮਿਲੀ ਹੋਈ ਹੈ ਅਤੇ ਸਰਕਾਰੀ ਟਰਾਂਸਪੋਰਟ ਖਤਮ ਕਰਨਾ ਚਾਹੁੰਦੀ ਹੈ