ਬੇਰੁਜ਼ਗਾਰ ਸਾਂਝੇ ਮੋਰਚੇ ਵਲੋਂ 30 ਜੂਨ ਨੂੰ ਕੀਤਾ ਜਾਵੇਗਾ ਮੋਤੀ ਮਹਿਲ ਦਾ ਘਿਰਾਓ

0
40

ਸੰਗਰੂਰ (TLT) ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਦੀ ਕੋਠੀ ਅੱਗੇ 31 ਦਸੰਬਰ ਤੋਂ ਬੇਰੁਜ਼ਗਾਰ ਸਾਂਝਾ ਮੋਰਚਾ ਦੀ ਅਗਵਾਈ ਵਿਚ ਪੱਕਾ ਮੋਰਚਾ ਲਾ ਕੇ ਬੈਠੇ ਬੇਰੁਜ਼ਗਾਰਾਂ ਨੇ ਜਿੱਥੇ ਆਉਂਦੀਆਂ ਚੋਣਾਂ ‘ਚ ਕਾਂਗਰਸ ਉਮੀਦਵਾਰਾਂ ਦੇ ਬਾਈਕਾਟ ਦੀ ਮੁਹਿੰਮ ਤੇਜ਼ ਕੀਤੀ ਹੋਈ ਹੈ, ਉਥੇ ਪੰਜਾਬ ਕਾਂਗਰਸ ਸਰਕਾਰ ਦੇ ਵਿਧਾਇਕਾਂ ਤੇ ਇੰਚਾਰਜਾਂ ਨੂੰ ਮੰਗ ਪੱਤਰ ਦੇ ਕੇ ਘਰ-ਘਰ ਰੁਜ਼ਗਾਰ ਵਾਲਾ ਚੋਣ ਵਾਅਦਾ ਚੇਤੇ ਕਰਵਾਉਣ ਦੀ ਮੁਹਿੰਮ ਵਿੱਢੀ ਹੈ। ਜਿੱਥੇ ਆਉਂਦੀਆਂ ਚੋਣਾਂ ਵਿਚ ਕਾਂਗਰਸ ਉਮੀਦਵਾਰਾਂ ਦੇ ਬਾਈਕਾਟ ਦੀ ਮੁਹਿੰਮ ਤੇਜ਼ ਕਰ ਦਿੱਤੀ ਹੈ ਉੱਥੇ ਹੀ 30 ਜੂਨ ਨੂੰ ਮੁੜ ਮੁੱਖ ਮੰਤਰੀ ਦੇ ਮੋਤੀ ਮਹਿਲ ਦਾ ਘਿਰਾਓ ਕਰਨ ਦੀਆਂ ਤਿਆਰੀਆਂ ਕਰ ਲਈਆਂ ਹਨ। ਮੋਰਚੇ ਦੇ ਆਗੂਆਂ ਨੇ ਦੱਸਿਆ ਕਿ 7 ਜੁਲਾਈ ਤੋਂ ਸਿੱਖਿਆ ਮੰਤਰੀ ਦੇ ਵਿਧਾਨ ਸਭਾ ਹਲਕੇ ਵਿਚ ਵੱਡੇ ਪੱਧਰ ‘ਤੇ ਸਰਕਾਰ ਦਾ ਭੰਡੀ ਪ੍ਰਚਾਰ ਸ਼ੁਰੂ ਕੀਤਾ ਜਾਵੇਗਾ।