ਅਕਾਲੀ ਦਲ ਵਲੋਂ ਬਿਜਲੀ ਕੱਟਾਂ ਦੇ ਵਿਰੋਧ ‘ਚ ਰੋਸ ਪ੍ਰਦਰਸ਼ਨ

0
53

ਲੁਧਿਆਣਾ (TLT) ਪੰਜਾਬ ਅੰਦਰ ਉੱਭਰੇ ਨਵੇਂ ਬਿਜਲੀ ਸੰਕਟ ਅਤੇ ਬਿਜਲੀ ਕੱਟਾਂ ਬਾਰੇ ਸੁਤੀ ਸਰਕਾਰ ਨੂੰ ਜਗਾਉਣ ਲਈ ਅਕਾਲੀ ਜਥਾ ਲੁਧਿਆਣਾ ਵਲੋਂ ਜਗਰਾਉਂ ਪੁਲ ‘ਤੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ । ਰੋਸ ਪ੍ਰਦਰਸ਼ਨ ਦੀ ਅਗਵਾਈ ਅਕਾਲੀ ਜਥਾ ਲੁਧਿਆਣਾ ਸ਼ਹਿਰੀ ਦੇ ਪ੍ਰਧਾਨ ਤੇ ਸਾਬਕਾ ਵਿਧਾਇਕ ਰਣਜੀਤ ਸਿੰਘ ਢਿੱਲੋਂ ਵਲੋਂ ਕੀਤੀ ਜਾ ਰਹੀ ਹੈ । ਰੋਸ ਧਰਨੇ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਵੱਖ-ਵੱਖ ਵਿੰਗਾਂ ਦੇ ਆਗੂ ਤੇ ਵਰਕਰ ਸ਼ਾਮਿਲ ਹੋਏ ਹਨ । ਰੋਸ ਧਰਨੇ ਵਿਚ ਸ਼੍ਰੋਮਣੀ ਅਕਾਲੀ ਦਲ ਪਛੜੀਆਂ ਸ਼੍ਰੇਣੀਆਂ ਵਿੰਗ ਦੇ ਕੌਮੀ ਪ੍ਰਧਾਨ ਜਥੇਦਾਰ ਹੀਰਾ ਸਿੰਘ ਗਾਬੜੀਆ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਮਹੇਸ਼ਇੰਦਰ ਸਿੰਘ ਗਰੇਵਾਲ ਸਮੇਤ ਕਈ ਆਗੂ ਹਾਜ਼ਰ ਹਨ ।