ਹਰਜਿੰਦਰ ਸਿੰਘ ਨੇ ਕਪੂਰਥਲਾ ਸੈਂਟਰਲ ਕੋਆਪਰੇਟਿਵ ਬੈਂਕ ਦੇ ਐਮ.ਡੀ. ਵਜੋਂ ਅਹੁਦਾ ਸੰਭਾਲਿਆ

0
45

ਕਪੂਰਥਲਾ (tlt)
ਦੀ ਕਪੂਰਥਲਾ ਸੈਂਟਰਲ ਕੋਆਪਰੇਟਿਵ ਬੈਂਕ ਲਿਮਿਟਡ ਦੇ ਮੈਨੇਜਿੰਗ ਡਾਇਰੈਕਟਰ ਵਜੋਂ ਅੱਜ ਸ. ਹਰਜਿੰਦਰ ਸਿੰਘ ਨੇ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਐਸ ਪੀ ਆਂਗਰਾ ਵੀ ਉਨ੍ਹਾਂ ਦੇ ਨਾਲ ਸਨ। 

ਆਪਣਾ ਅਹੁਦਾ ਸੰਭਾਲਣ ਮੌਕੇ ਉਨਾਂ ਕਿਹਾ ਕਿ ਲੋਕਾਂ ਨੂੰ ਬਿਹਤਰੀਨ ਬੈਂਕਿੰਗ ਸੇਵਾਵਾਂ ਪ੍ਰਦਾਨ ਕਰਨਾ ਅਤੇ ਪੰਜਾਬ ਸਰਕਾਰ ਵਲੋਂ ਵਿਸ਼ੇਸ਼ ਕਰਕੇ ਕਿਸਾਨਾਂ ਦੀ ਭਲਾਈ ਲਈ ਜਾਰੀ ਲੋਕ ਭਲਾਈ ਵਾਲੀਆਂ ਯੋਜਨਾਵਾਂ ਦਾ ਲਾਭ ਹੇਠਲੇ ਪੱਧਰ ਤੱਕ ਪੁੱਜਦਾ ਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ।

ਇਸ ਤੋਂ ਇਲਾਵਾ ਸਹਿਕਾਰੀ ਲਹਿਰ ਨੂੰ ਪ੍ਰਫੁੱਲਿਤ ਕਰਨ ਦੇ ਮਕਸਦ ਨਾਲ ਖੇਤੀ ਦੇ ਸਹਾਇਕ ਧੰਦਿਆਂ ਤੇ ਸਵੈ ਰੁਜ਼ਗਾਰ ਦੀ ਸ਼ੂਰੂਆਤ ਲਈ ਯੋਗ ਉਮੀਦਵਾਰਾਂ ਦੀ ਵਿੱਤੀ ਸਹਾਇਤਾ ਵੀ ਪਹਿਲ ਦੇ ਖੇਤਰਾਂ ਵਿਚ ਸ਼ਾਮਿਲ ਹੈ। 

ਇਸ ਮੌਕੇ ਗੁਲਜਾਰ ਸਿੰਘ ਜਿਲ੍ਹਾ ਮੈਨੇਜ਼ਰ, ਮੈਨੇਜ਼ਰ ਮਹੇਸ਼ ਸੰਘਰ, ਰਜਿੰਦਰ ਅਨੰਦ, ਦੀਪਕ ਵਾਲੀਆ , ਨਵਦੀਪ ਸਿੰਘ ਤੇ ਹੋਰ ਹਾਜ਼ਰ ਸਨ।