ਮੋਟਰਾਂ ਦੀ ਬਿਜਲੀ ਸਪਲਾਈ ਪੂਰੀ ਨਾ ਮਿਲਣ ਕਰਕੇ ਕਿਸਾਨ ਰੋਸ ਵਜੋਂ ਪਿੰਡ ਬੁੱਧੋਕੇ ਦੇ ਬਿਜਲੀ ਘਰ ਵਿਖੇ ਹੋਏ ਇਕੱਤਰ

0
34

ਮੰਡੀ ਲਾਧੂਕਾ (TLT)- ਝੋਨੇ ਦੀ ਲਵਾਈ ਦੇ ਚੱਲ ਰਹੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਬਿਜਲੀ ਸਪਲਾਈ ਪੂਰੀ ਨਾ ਮਿਲਣ ਕਰਕੇ ਇਲਾਕੇ ਦੇ ਸਮੂਹ ਕਿਸਾਨਾਂ ‘ਚ ਸਰਕਾਰ ਤੇ ਪਾਵਰਕਾਮ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸੇ ਤਹਿਤ ਅੱਜ ਪਿੰਡ ਸਿੰਘੇ ਵਾਲਾ, ਰੰਗੀਲਾ, ਚੱਕ ਸਿੰਘੇ ਵਾਲਾ ਸੈਣੀਆਂ ਦੇ ਕਿਸਾਨ ਮੋਟਰਾਂ ਦੀ ਬਿਜਲੀ ਸਪਲਾਈ ਨਿਰਵਿਘਨ ਨਾ ਮਿਲਣ ਕਰਕੇ ਪਿੰਡ ਬੁੱਧੋਕੇ ਦੇ ਬਿਜਲੀ ਘਰ ਵਿਖੇ ਇਕੱਤਰ ਹੋਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਬੋਹੜ ਸਿੰਘ ਸਰਪੰਚ, ਦਲਜੀਤ ਸਿੰਘ ਸਾਬਕਾ ਸਰਪੰਚ, ਕਮਲਦੀਪ ਸਿੰਘ,ਇਕਬਾਲ ਸਿੰਘ ਨੇ ਦੱਸਿਆ ਕਿ ਝੋਨੇ ਦੀ ਲਵਾਈ ਜ਼ੋਰਾਂ ‘ਤੇ ਚੱਲ ਰਹੀ ਹੈ ਪਰ ਪਾਵਰਕਾਮ ਵਲੋਂ ਬਿਜਲੀ ਸਪਲਾਈ ਪੂਰੀ ਨਾ ਦੇਣ ਕਰਕੇ ਉਨ੍ਹਾਂ ਨੂੰ ਭਾਰੀ ਪ੍ਰੇਸ਼ਾਨੀ ਝੱਲਣੀ ਪੈ ਰਹੀ ਹੈ॥।