ਦਿਵਿਆਂਗ ਵਿਅਕਤੀਆਂ ਲਈ ਲਗਾਇਆ ਵੈਕਸੀਨੇਸ਼ਨ ਕੈਂਪ

0
47

ਜਲੰਧਰ (ਹਰਪ੍ਰੀਤ ਕਾਹਲੋਂ) ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗੁਰਮਿੰਦਰ ਸਿੰਘ ਦੀ ਅਗਵਾਈ ‘ਚ ਕੌਂਸਲਰ ਡੋਲੀ ਸੈਣੀ ਦੇ ਸਹਿਯੋਗ ਨਾਲ ਮਹਾਰਾਜਾ ਰਣਜੀਤ ਸਿੰਘ ਪਾਰਕ ਰਣਜੀਤ ਨਗਰ ਵਿਖੇ ਦਿਵਿਆਂਗ ਵਿਅਕਤੀਆਂ ਲਈ ਵਿਸ਼ੇਸ਼ ਕੋਵਿਡ ਵੈਕਸੀਨੇਸ਼ਨ ਕੈਂਪ ਲਗਾਇਆ ਗਿਆ | ਇਸ ਕੈਂਪ ‘ਚ ਦਿਵਿਆਂਗ ਵਿਅਕਤੀਆਂ ਨੂੰ ਪਹਿਲ ਦਿੰਦੇ ਹੋਏ ਲਗਭਗ 250 ਵਿਅਕਤੀਆਂ ਨੂੰ ਕੋਵਿਡ ਵੈਕਸੀਨ ਦਾ ਟੀਕਾ ਲਗਾਇਆ ਗਿਆ | ਕੈਂਪ ਦੌਰਾਨ ਆਏ ਵਿਅਕਤੀਆਂ ਲਈ ਪਾਣੀ ਅਤੇ ਰਿਫਰੈਸ਼ਮੈਂਟ ਦਾ ਇੰਤਜ਼ਾਮ ਵੀ ਕੀਤਾ ਗਿਆ ਸੀ | ਇਸ ਦੌਰਾਨ ਕੈਂਪ ਵਿਚ ਪੁੱਜੇ ਲੋਕਾਂ ਨੂੰ ਅਨੀਮੀਆ ਸਬੰਧੀ ਜਾਣਕਾਰੀ ਵੀ ਦਿੱਤੀ ਗਈ | ਇਸ ਮੌਕੇ ਸਮਾਜ ਸੇਵੀ ਰਣਜੀਤ ਸਿੰਘ ਰੰਧਾਵਾ, ਸੁਪਰਵਾਈਜ਼ਰ ਜਸਵਿੰਦਰ ਕੌਰ, ਆਂਗਣਵਾੜੀ ਵਰਕਰ ਬਲਵੀਰ ਕੌਰ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ | ਜ਼ਿਕਰਯੋਗ ਹੈ ਕਿ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲੇ੍ਹ ਦੇ ਹਰੇਕ ਯੋਗ ਲਾਭਾਪਾਤਰੀ ਦਾ ਜਲਦੀ ਤੋਂ ਜਲਦੀ ਟੀਕਾਕਰਨ ਕਰਨ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ ਤਾਂ ਜੋ ਸੰਭਾਵੀ ਤੀਜੀ ਲਹਿਰ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਿਆ ਜਾ ਸਕੇ |