ਇਨੋਸੈਂਟ ਹਾਰਟਸ ਦੇ ਵਿਦਿਆਰਥੀਆਂ ਨੇ ਆਨਲਾਈਨ ਰਾਸ਼ਟਰੀ ਡਾਕਟਰਜ਼ ਦਿਵਸ ਮਨਾਇਆ

0
41

ਜਲੰਧਰ (ਹਰਪ੍ਰੀਤ ਕਾਹਲੋਂ) ਇੰਨੋਸੈਂਟ ਹਾਰਟਸ ਦੇ ਪੰਜਾਂ ਸਕੂਲਾਂ ਗਰੀਨ ਮਾਡਲ ਟਾਊਨ, ਲੁਹਾਰਾਂ, ਕੈਂਟ ਜੰਡਿਆਲਾ ਰੋਡ, ਨੂਰਪੁਰ ਰੋਡ ਤੇ ਕਪੂਰਥਲਾ ਰੋਡ ਇੰਨੋਸੈਂਟ ਹਾਰਟਸ ਗਰੁੱਪ ਆਫ਼ ਇੰਸਟੀਚਿਊਸ਼ਨ ਅਤੇ ਇੰਨੋਸੈਂਟ ਹਾਰਟਸ ਕਾਲਜ ਆਫ਼ ਐਜੂਕੇਸ਼ਨ ਦੇ ਵਿਦਿਆਰਥੀਆਂ ਨੇ ਰਾਸ਼ਟਰੀ ਡਾਕਟਰਜ਼ ਦਿਵਸ ਦੇ ਮੌਕੇ ਗਤੀਵਿਧੀਆਂ ਵਿਚ ਭਾਗ ਲੈ ਕੇ ਡਾਕਟਰਾਂ ਦੇ ਮਹਾਨ ਕਾਰਜਾਂ ਅਤੇ ਸਮਾਜ ਦੇ ਪ੍ਰਤੀ ਉਨ੍ਹਾਂ ਦੇ ਮਹੱਤਵਪੂਰਨ ਯੋਗਦਾਨ ਦੇ ਲਈ ਕਾਲਜ ਅਤੇ ਸਕੂਲ ਦੇ ਵਿਦਿਆਰਥੀਆਂ ਨੇ ਵੀਡੀਓ ਦੁਆਰਾ ਸਵੈ ਰਚਿਤ ਕਵਿਤਾਵਾਂ ਅਤੇ ਸਪੀਚ ਪ੍ਰਸਤੁਤ ਕਰਕੇ ਸ਼ੁੱਭ ਇੱਛਾਵਾਂ ਭੇਟ ਕੀਤੀਆਂ | ਵਿਦਿਆਰਥੀਆਂ ਨੇ ਦੱਸਿਆ ਕਿ ਕਿਸ ਪ੍ਰਕਾਰ ਡਾਕਟਰ ਸਮਾਜ ਦੇ ਹਰੇਕ ਮੈਂਬਰ ਦੀ ਸਿਹਤ ਦੀ ਦੇਖਭਾਲ ਕਰਦਿਆਂ ਦਿਨ ਰਾਤ ਮਾਨਵਤਾ ਦੀ ਸੇਵਾ ਕਰਦੇ ਹਨ | ਸਮੂਹ ਸੰਸਥਾਵਾਂ ਦੇ ਵਿਦਿਆਰਥੀਆਂ ਨੇ ਸੁੰਦਰ ਬੈਜ ਬਣਾ ਕੇ ਆਪਣੇ ਫੈਮਲੀ ਡਾਕਟਰ ਨੂੰ ਲਗਾਏ ਅਤੇ ਖਿੱਚੀਆਂ ਫ਼ੋਟੋਆਂ ਨੂੰ ਸਕੂਲ ਦੀ ਫੇਸ ਬੁੱਕ ਪੇਜ ਉੱਤੇ ਸਾਂਝਾ ਕੀਤਾ |