ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹੇ ਅੰਦਰ ਚਲ ਰਹੇ ਵਿਕਾਸ ਕੰਮਾਂ ਦੀ ਸਮੀਖਿਆ

0
55

ਕਪੂਰਥਲਾ (TLT) ਡਿਪਟੀ ਕਮਿਸ਼ਨਰ ਕਪੂਰਥਲਾ ਦੀਪਤੀ ਉੱਪਲ ਵਲੋਂ ਅੱਜ ਵਿਕਾਸ ਯੋਜਨਾਵਾਂ ਨੂੰ ਜ਼ਮੀਨੀ ਪੱਧਰ ਤੇ ਲਾਗੂ ਕਰਨ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ।

ਅੱਜ ਇੱਥੇ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਵਧੀਕ ਡਿਪਟੀ ਕਮਿਸ਼ਨਰ (ਜ) ਅਦਿੱਤਯਾ ਉੱਪਲ,ਵਧੀਕ ਡਿਪਟੀ ਕਮਿਸ਼ਨਰ ਵਿਕਾਸ ਐਸ ਪੀ ਆਂਗਰਾ ਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਉਨਾਂ ਲੋੜਵੰਦਾਂ ਨੂੰ ਘਰ ਦੇਣ ਲਈ ਚਲ ਰਹੇ ਬਸੇਰਾ ਯੋਜਨਾ,ਪ੍ਰਧਾਨ ਮੰਤਰੀ ਸਵੈ ਨਿੱਧੀ ਯੋਜਨਾ ਅਤੇ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਵਲੋਂ ਕੀਤੇ ਜਾ ਰਹੇ ਵਿਕਾਸ ਕੰਮਾਂ ਅਤੇ ਸੀਵਰੇਜ ਟ੍ਰੀਟਮੈਂਟ ਪਲਾਂਟਾਂ ਦੇ ਕੰਮ ਦਾ ਮੁਲਾਂਕਣ ਕੀਤਾ।ਉਨਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਤੀਜ਼ੇ ਪੜਾਅ ਤਹਿਤ ਸ਼ੁਰੂ ਹੋਣ ਵਾਲੇ ਵਿਕਾਸ ਕੰਮਾਂ ਲਈ ਨਵੇਂ ਪ੍ਰਸਤਾਵ ਤੁਰੰਤ ਭੇਜਣ ਅਤੇ ਇਸ ਤੋਂ ਪਹਿਲਾਂ ਵੱਖ ਵੱਖ ਯੋਜਨਾਵਾਂ ਤਹਿਤ ਮਨਜੂਰ ਹੋਏ ਪਏ ਕੇਸਾਂ ਦੀ ਰਾਸ਼ੀ ਸਬੰਧਿਤ ਲਾਭਪਾਤਰੀਆਂ ਨੂੰ ਟ੍ਰਾਂਸਫਰ ਕੀਤੀ ਜਾਵੇ।

ਡਿਪਟੀ ਕਮਿਸ਼ਨਰ ਵਲੋਂ ਸੁਲਤਾਨਪੁਰ ਲੋਧੀ,ਕਪੂਰਥਲਾ,ਫਗਵਾੜਾ,ਬੇਗੋਵਾਲ,ਭੁਲੱਥ ਅਤੇ ਹਦੀਆਬਾਦ ਵਿਖੇ ਸੀਵਰੇਜ਼ ਟ੍ਰੀਟਮੈਂਟ ਪਲਾਂਟਾ ਦੇ ਕੰਮ ਬਾਰੇ ਵੀ ਜਾਣਕਾਰੀ ਪ੍ਰਾਪਤ ਕੀਤੀ ਗਈ।ਉਨਾਂ ਪੰਚਾਇਤ ਵਿਭਾਗ ਦੇ ਅਧਿਕਾਰੀਆਂ,ਨਗਰ ਨਿਗਮਾਂ ਦੇ ਕਮਿਸ਼ਨਰਾਂ ਅਤੇ ਨਗਰ ਕੌਸਲਾਂ ਦੇ ਕਾਰਜ਼ਸਾਧਕ ਅਫਸਰਾ ਨੂੰ ਨਿਰਦੇਸ਼ ਦਿੱਤੇ ਕਿ ਕੀਤੇ ਗਏ ਕੰਮਾਂ ਦੇ ਵਰਤੋਂ ਸਰਟੀਫਿਕੇਟ ਇੱਕ ਹਫਤੇ ਅੰਦਰ ਜਮ੍ਹਾਂ ਕਰਵਾਉਣ।

ਮੀਟਿੰਗ ਦੌਰਾਨ ਐਸ ਡੀ ਐਮ ਵਰਿੰਦਰ ਪਾਲ ਸਿੰਘ ਤੋਂ ਇਲਾਵਾ ਬਾਕੀ ਐਸ ਡੀ ਐਮਜ਼ ਵਲੋਂ ਆਨਲਾਈਨ ਢੰਗ ਨਾਲ ਭਾਗ ਲਿਆ ਗਿਆ।ਇਸ ਤੋਂ ਇਲਾਵਾ ਲੋਕ ਨਿਰਮਾਣ ਵਿਭਾਗ ਦੇ ਐਕਸੀਐਨ ਸਰਵਰਾਜ,ਡੀਡੀਪੀਓ ਨੀਰਜ਼ ਕੁਮਾਰ ਅਤੇ ਨਗਰ ਕੌਸਲਾਂ ਦੇ ਕਾਰਜ਼ਸਾਧਕ ਅਫਸਰ ਅਤੇ ਸੂਪਰਡੈਂਟ ਸਾਹਿਲ ਓਬਰਾਏ ਹੋਰ ਹਾਜ਼ਰ ਸਨ।