ਪੁਰਾਣੀ ਪੈਨਸ਼ਨ ਬਹਾਲੀ ਨੂੰ ਲੈ ਕੇ ਅੱਜ ਸੰਗਰੂਰ ਅਤੇ ਮੂਨਕ ‘ਚ ਫੂਕੇ ਜਾਣਗੇ ਪੰਜਾਬ ਸਰਕਾਰ ਦੇ ਪੁਤਲੇ

0
42

ਸੰਗਰੂਰ (tlt) ਪੁਰਾਣੀ ਪੈਨਸ਼ਨ ਦੀ ਮੰਗ ਨੂੰ ਸਰਕਾਰ ਵਲੋਂ ਲਗਾਤਾਰ ਅਣਗੌਲਿਆ ਕੀਤੇ ਜਾਣ ਵਿਰੁੱਧ ਐਨ.ਪੀ.ਐੱਸ. ਮੁਲਾਜ਼ਮਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਮੀਟਿੰਗ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਸੂਬਾ ਕੋ-ਕਨਵੀਵਰ ਜਸਵਿੰਦਰ ਜੱਸਾ, ਜ਼ਿਲ੍ਹਾ ਕਨਵੀਨਰ ਸਰਬਜੀਤ ਪੁੰਨਾਵਾਲ ਅਤੇ ਜਨਰਲ ਸਕੱਤਰ ਸਤਵੰਤ ਸਿੰਘ ਆਲਮਪੁਰ ਨੇ ਕਿਹਾ ਕਿ ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਐਨ. ਪੀ. ਐੱਸ. (ਨਵੀਂ ਪੈਨਸ਼ਨ ਸਕੀਮ ) ਅਧੀਨ ਆਉਂਦੇ ਮੁਲਾਜ਼ਮਾਂ ਨਾਲ ਇਹ ਵਾਅਦਾ ਕੀਤਾ ਸੀ ਕਿ ਸਰਕਾਰ ਬਣਨ ‘ਤੇ ਪੁਰਾਣੀ ਪੈਨਸ਼ਨ ਬਹਾਲ ਕਰਾਂਗੇ ਇਸ ਲਾਰੇ ਨੂੰ ਲੈ ਕੇ ਪੰਜਾਬ ਦੇ ਤਕਰੀਬਨ ਦੋ ਲੱਖ ਐਨ. ਪੀ. ਐੱਸ. ਮੁਲਾਜ਼ਮਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ।