ਠੇਕਾ ਕਾਮਿਆਂ ਵਲੋਂ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਨੈਸ਼ਨਲ ਹਾਈਵੇ ਕੀਤੇ ਜਾਮ

0
27

ਫ਼ਤਹਿਗੜ੍ਹ ਸਾਹਿਬ (TLT) ਸਮੂਹ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਅੱਜ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ‘ਚ ਸ਼ਾਮਿਲ ਜਥੇਬੰਦੀਆਂ ਵਲੋਂ ਪੰਜਾਬ ‘ਚ ਮੰਡੀ ਗੋਬਿੰਦਗੜ ਨੇੜੇ ਸਰਹਿੰਦ ਨਹਿਰ ਦੇ ਕੋਲ, ਕਥੂਨੰਗਲ ਟੋਲ ਪਲਾਜਾ ਅੰਮ੍ਰਿਤਸਰ ਅਤੇ ਬਠਿੰਡਾ ਦੇ ਨੇੜੇ ਰਾਮਪੁਰਾ ਫੁਲ ਵਿਖੇ ਸਵੇਰੇ 10 ਵਜੇ ਤੋਂ 4 ਵਜੇ ਤੱਕ ਨੈਸ਼ਨਲ ਹਾਈਵੇ ਜਾਮ ਕਰਕੇ ਰੋਸ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਸਰਕਾਰੀ ਵਿਭਾਗਾਂ ਦਾ ਨਿੱਜੀਕਰਨ/ਪੰਚਾਇਤੀਕਰਨ ਕੈਪਟਨ ਸਰਕਾਰ ਰੱਦ ਕਰੇ ਅਤੇ ਜੇਕਰ ਠੇਕਾ ਮੁਲਾਜਮਾਂ ਨੂੰ ਜਲਦੀ ਪੱਕਾ ਨਾ ਕੀਤਾ ਤਾਂ ਭਵਿੱਖ ‘ਚ ਤਿੱਖਾ ਸੰਘਰਸ਼ ਕੀਤਾ ਜਾਵੇਗਾ |