ਧਰਮਸੋਤ ਨੇ ਨਾਭਾ ‘ਚ 6.5 ਕਰੋੜ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ

0
37

 ਨਾਭਾ (TLT) ਪੰਜਾਬ ਦੇ ਜੰਗਲਾਤ, ਸਮਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮਾਮਲਿਆਂ ਦੇ ਵਿਭਾਂਗਾਂ ਦੇ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਅੱਜ ਨਾਭਾ ਵਿਖੇ 6.5 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ। ਉਨ੍ਹਾਂ ਨੇ ਗਰਿੱਡ ਚੌਂਕ ਵਿਖੇ ਮਲੇਰਕੋਟਲਾ ਰੋਡ ਨੂੰ ਅੱਗੇ ਜੋੜਦੀ ਸੜਕ ਦੇ ਨਿਰਮਾਣ ਕਾਰਜ ਅਤੇ ਗੰਦੇ ਪਾਣੀ ਦੇ ਨਿਕਾਸੀ ਦੇ ਕਾਰਜ ਨੂੰ ਅਗਲੇ ਤਿੰਨ ਮਹੀਨਿਆਂ ‘ਚ ਪੂਰਾ ਕੀਤੇ ਜਾਣ ਦੇ ਬਾਬਤ ਦੱਸਦਿਆਂ ਕਿਹਾ ਕਿ ਇਸ ਕੰਮ ਦੇ ਮੁਕੰਮਲ ਹੋਣ ਨਾਲ ਨਾਭਾ ਸ਼ਹਿਰ ਦੇ ਨਾਲ-ਨਾਲ ਨੇੜਲੇ ਪਿੰਡਾਂ ਅਤੇ ਆਮ ਰਾਹਗੀਰਾਂ ਨੂੰ ਵੀ ਵੱਡਾ ਲਾਭ ਮਿਲੇਗਾ।