ਜਿਲ੍ਹਾ ਸਿੱਖਿਆ ਅਫਸਰ ਨੇ ਵੱਖ-ਵੱਖ ਸਕੂਲਾਂ ਦਾ ਦੌਰਾ ਕਰਕੇ ਸਿਵਲ ਵਰਕਸ ਦੇ ਕੰਮਾਂ ਦਾ ਲਿਆ ਜਾਇਜ਼ਾ

0
49

ਸਕੂਲ ਮੁੱਖੀਆਂ ਅਤੇ ਅਧਿਆਪਕਾਂ ਵੱਲੋਂ ਕੀਤਾ ਗਿਆ ਹੈ ਸਲਾਘਾਯੋਗ ਕੰਮ-ਡਾ. ਬੱਲ
ਫਾਜ਼ਿਲਕਾ (TLT)
ਜ਼ਿਲ੍ਹਾ ਫਾਜਿਲਕਾ ਦੇ ਸਰਕਾਰੀ ਸਕੂਲਾਂ ਵਿਚ ਵਿਭਾਗ ਵੱਲੋਂ ਭੇਜੀਆਂ ਗ੍ਰਾਟਾਂ ਨਾਲ ਸਿਵਲ ਵਰਕਸ ਦੇ ਕੰਮ ਪੂਰੀ ਤੇਜੀ ਨਾਲ ਅਤੇ ਬੜੇ ਹੀ ਸੁਚੱਜੇ ਢੰਗ ਨਾਲ ਪੂਰੇ ਕੀਤੇ ਗਏ ਹਨ। ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਡਾ.ਸੁਖਵੀਰ ਸਿੰਘ ਬੱਲ ਨੈਸ਼ਨਲ ਅਵਾਰਡੀ ਨੇ  ਸਰਕਾਰੀ ਪ੍ਰਾਇਮਰੀ ਸਕੂਲ ਵਜੀਦਪੁਰ ਭੋਮਾ ,ਸਰਕਾਰੀ ਪ੍ਰਾਇਮਰੀ ਸਕੂਲ ਹਿੰਮਤਪੁਰਾ ,ਸਰਕਾਰੀ ਪ੍ਰਾਇਮਰੀ ਸਕੂਲ ਖੁੱਬਣ ਸਮੇਤ  ਵੱਖ ਵੱਖ ਸਕੂਲਾਂ ਦਾ ਦੌਰਾ ਕਰਕੇ ਪੂਰੇ ਹੋ ਚੁੱਕੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਅਤੇ  ਸੰਤੁਸ਼ਟੀ  ਪ੍ਰਗਟ ਕੀਤੀ।
ਉਨ੍ਹਾਂ ਕਿਹਾ ਕੀ ਬੜੀ ਮਾਣ ਵਾਲੀ ਗੱਲ ਹੈ ਕਿ  ਸਕੂਲ ਇੰਚਾਰਜ  ਅਤੇ ਉਹਨਾਂ ਦੇ ਸਾਥੀ  ਅਧਿਆਪਕਾਂ ਵੱਲੋਂ ਸਕੂਲਾਂ ਵਿੱਚ ਹਾਜਰ ਹੋ ਕੇ ਬੜੀ ਮਿਹਨਤ ਅਤੇ ਲਗਨ ਨਾਲ ਸਿਵਲ ਵਰਕਸ ਦੇ ਕੰਮਾਂ ਨੂੰ ਪਹਿਲ ਦੇ ਅਧਾਰ ਤੇ ਪੂਰਾ ਕਰਵਾਇਆ ਗਿਆ ਹੈ। ਉਹਨਾਂ ਨੇ ਪੂਰੇ ਹੋਏ ਕੰਮਾ ਤੇ ਸੰਤੁਸ਼ਟੀ ਪ੍ਰਗਟ ਕਰਦਿਆਂ ਦੱਸਿਆ ਕਿ  ਇੰਚਾਰਜ ਅਧਿਆਪਕਾਂ ਵੱਲੋਂ ਗ੍ਰਾਟਾਂ ਦੀ ਸੁਯੋਗ ਵਰਤੋਂ ਕਰਦਿਆਂ ਵਿਭਾਗੀ ਹਦਾਇਤਾਂ ਅਨੁਸਾਰ ਬੜੇ ਹੀ ਉੱਚ ਪਾਏ ਦੇ ਮਟੀਰੀਅਲ ਦੀ ਵਰਤੋ ਕੀਤੀ ਹੈ। ਉਹਨਾਂ ਨੇ ਸਬੰਧਿਤ ਸਕੂਲ ਇੰਚਾਰਜਾਂ ਨੂੰ  ਸਿਵਲ ਵਰਕਸ ਦੇ ਕੰਮਾਂ ਨੂੰ ਮਿੱਥੇ ਸਮੇਂ ਵਿੱਚ ਪੂਰਾ ਕਰਨ ਲਈ ਸ਼ਾਬਾਸ਼ ਦਿੱਤੀ। ਉਹਨਾਂ  ਕਿਹਾ ਕਿ ਸਾਡੇ ਮਿਹਨਤੀ ਅਧਿਆਪਕਾਂ ਦੀ ਮੇਹਨਤ ਅਤੇ ਕੁਸ਼ਲ ਅਗਵਾਈ ਸਦਕਾ ਸਾਡੇ ਸਕੂਲ ਪੂਰਨ ਸਮਾਰਟ ਬਣ ਚੁੱਕੇ ਹਨ। ਇਹਨਾਂ  ਸਕੂਲਾਂ ਵਿੱਚ  ਵਿਕਾਸ ਕੰਮ ਪੂਰੇ ਹੋ ਚੁੱਕੇ ਹਨ।
ਹੋਰ ਜਾਣਕਾਰੀ ਦਿੰਦਿਆਂ  ਡਾ. ਬੱਲ ਨੇ ਦੱਸਿਆ ਕਿ ਉਕਤ ਸਕੂਲਾਂ ਨੂੰ  ਨਾਬਾਰਡ 23, ਨਾਬਾਰਡ 25, ਨਾਬਾਰਡ 26 ਅਤੇ ਸਮੱਗਰਾ ਵਿੱਚੋ ਵਿਭਾਗ ਵੱਲੋਂ ਗ੍ਰਾਟਾਂ  ਦਿੱਤੀਆ ਗਈਆ ਸਨ। ਜਿਹਨਾਂ  ਦੀ ਯੋਗ ਵਰਤੋਂ  ਨਾਲ ਸਕੂਲਾਂ  ਦੀ ਨੁਹਾਰ ਬਦਲੀ ਗਈ ਹੈ। ਉਹਨਾਂ  ਵੱਲੋ ਸਕੂਲਾਂ ਵਿੱਚ ਦਾਖਲੇ ਵਧਾਉਣ ਅਤੇ ਲਾਇਬ੍ਰੇਰੀ ਲੰਗਰ ਮੁਹਿੰਮ ਵਿੱਚ ਵੱਧ ਚੜ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ‘ਤੇ  ਬੀਪੀਈਓ  ਅਜੇ ਛਾਬੜਾ, ਪ੍ਰਦੀਪ ਸ਼ਰਮਾ ਏ ਐਸ ਐਮ ਸਮਾਰਟ ਸਕੂਲ ,ਸਬੰਧਿਤ ਸਕੂਲਾਂ ਦੇ ਮੁੱਖੀ ਅਤੇ ਸਟਾਫ ਮੌਜੂਦ ਸੀ।