21 ਜੁਲਾਈ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਚੰਡੀਗੜ੍ਹ ਵੱਲ ਹੋਣ ਵਾਲੇ ਰੋਸ ਮਾਰਚ ‘ਚ ਕੀਤੀ ਜਾਵੇਗੀ ਵੱਡੇ ਪੱਧਰ ‘ਤੇ ਸ਼ਮੂਲੀਅਤ

0
71

ਅਜਨਾਲਾ (tlt) ਪੰਜਾਬ ਰਾਜ ਅਧਿਆਪਕ ਗੱਠਜੋੜ ਵਿਚ ਸ਼ਾਮਿਲ ਜਥੇਬੰਦੀਆਂ ‘ਚ ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ (ਰਜਿ.) ਮਾਸਟਰ ਕੇਡਰ ਯੂਨੀਅਨ ਪੰਜਾਬ, ਈ.ਟੀ.ਟੀ. ਅਧਿਆਪਕ ਯੂਨੀਅਨ ਪੰਜਾਬ, ਬੀ.ਐਡ. ਅਧਿਆਪਕ ਫ਼ਰੰਟ ਪੰਜਾਬ ਅਤੇ ਟੈਟ ਪਾਸ ਈ.ਟੀ.ਟੀ. ਅਧਿਆਪਕ ਯੂਨੀਅਨ ਪੰਜਾਬ ਨੇ ਅੱਜ ਅਜਨਾਲਾ ਅੰਮ੍ਰਿਤਸਰ ਮੁੱਖ ਮਾਰਗ ਤੇ ਪੰਜਾਬ ਸਰਕਾਰ ਅਤੇ ਵਿੱਤ ਮੰਤਰੀ ਦਾ ਤਨਖ਼ਾਹ ਕਮਿਸ਼ਨ ਦੇ ਖ਼ਿਲਾਫ਼ ਪੁਤਲਾ ਸਾੜਿਆ। ਵੱਡੀ ਗਿਣਤੀ ‘ਚ ਇਕੱਤਰ ਅਧਿਆਪਕਾਂ ਨੇ ਸਰਕਾਰ ਦਾ ਪਿੱਟ ਸਿਆਪਾ ਕਰ ਕੇ ਭੜਾਸ ਕੱਢੀ ।