ਵਿਧਾਇਕ ਬੈਂਸ ਨੂੰ ਨਹੀਂ ਸਗੋਂ ਪੰਜਾਬ ਦੇ ਲੋਕਾਂ ਦੀ ਆਵਾਜ਼ ਨੂੰ ਦਬਾਉਣ ਲਈ ਕੋਝੀਆਂ ਹਰਕਤਾਂ ਕਰ ਰਹੀਆਂ ਵਿਰੋਧੀ ਪਾਰਟੀਆਂ-ਵਿਰਦੀ

0
64

ਆਦਮਪੁਰ (TLT) ਪੰਜਾਬ ਦੇ ਲੋਕਾਂ ਵਿਚ ਸਿਮਰਜੀਤ ਸਿੰਘ ਬੈਂਸ ਦੇ ਪ੍ਰਤੀ ਲੋਕਾਂ ਦੀ ਵਧਦੀ ਹੋਈ ਲੋਕਪ੍ਰਿਯਤਾ ਨੂੰ ਦੇਖਦੇ ਵਿਰੋਧੀਆਂ ਦੀ ਨੀਂਦ ਹਰਾਮ ਹੋ ਗਈ ਹੈ। ਇਸੇ ਲਈ ਵਿਰੋਧੀ ਪਾਰਟੀਆਂ ਵਿਧਾਇਕ ਬੈਂਸ ਨੂੰ ਬਦਨਾਮ ਕਰਨ ਲਈ ਹਰ ਤਰ੍ਹਾਂ ਦੇ ਹੱਥਕੰਡੇ ਅਪਣਾ ਰਹੀਆਂ ਹਨ । ਹੁਣ ਅਜਿਹੀਆਂ ਹਰਕਤਾਂ ਤੇ ਉਤਰ ਆਏ ਹਨ ਕਿ ਹੁਣ ਉਹ ਬੈਂਸ ਨੂੰ ਬਦਨਾਮ ਕਰਨ ਲਈ ਔਰਤਾਂ ਦਾ ਸਹਾਰਾ ਲੈ ਰਹੇ ਹਨ। ਇਹ ਸ਼ਬਦਾਂ ਦਾ ਪ੍ਰਗਟਾਵਾ ਇਨਸਾਫ ਪਾਰਟੀ ਦੇ ਹਲਕਾ ਆਦਮਪੁਰ ਦੇ ਪ੍ਰਧਾਨ ਦਵਿੰਦਰ ਸਿੰਘ ਵਿਰਦੀ ਨੇ ਕੀਤਾ। ਓਹਨਾ ਕਿਹਾ ਕਿ ਵਿਰੋਧੀ ਪਾਰਟੀਆਂ ਇਹ ਕੋਝੀਆਂ ਹਰਕਤਾਂ ਕਰ ਵਿਧਾਇਕ ਬੈਂਸ ਨੂੰ ਨਹੀਂ ਸਗੋਂ ਪੰਜਾਬ ਦੇ ਲੋਕਾਂ ਦੀ ਆਵਾਜ਼ ਨੂੰ ਦਬਾਉਣ ਦੀਆਂ ਕੋਸ਼ਿਸ਼ਾਂ ਕਰ ਰਹੀਆਂ ਹਨ। ਕਿਉਂਕਿ ਪਿਛਲੇ ਲੰਮੇ ਸਮੇਂ ਤੋਂ ਲੋਕਾਂ ਦੀ ਆਵਾਜ਼ ਬਣ ਕੇ ਬੈਂਸ ਮੌਕੇ ਦੀਆਂ ਸਰਕਾਰਾਂ ਅਤੇ ਰਿਵਾਇਤੀ ਪਾਰਟੀਆਂ ਨਾਲ ਟੱਕਰ ਲੈਂਦੇ ਆ ਰਹੇ ਹਨ, ਜੋ ਕਿ ਵਿਰੋਧੀ ਪਾਰਟੀਆਂ ਦੇ ਆਗੂਆਂ ਨੂੰ ਇਹ ਗੱਲ ਬਰਦਾਸ਼ਤ ਨਹੀਂ ਹੋ ਰਹੀ। ਕਾਂਗਰਸ, ਅਕਾਲੀ ਦਲ ਦੇ ਚੱਲੇ ਹੋਏ ਕਾਰਤੂਸ ਅਜਿਹੀਆਂ ਕੋਝੀਆਂ ਹਰਕਤਾਂ ਤੇ ਉਤਰ ਆਏ ਹਨ ਕਿ ਸਿਮਰਜੀਤ ਸਿੰਘ ਬੈਂਸ ਨੂੰ ਬਦਨਾਮ ਕਰਨ ਲਈ ਹੁਣ ਚੂੜੀਆਂ ਦਾ ਸਹਾਰਾ ਲੈ ਰਹੇ ਹਨ। ਦਵਿੰਦਰ ਵਿਰਦੀ ਨੇ ਕਿਹਾ ਕਿ ਹੁਣ ਜਦੋਂ ਵਿਧਾਨ ਸਭਾ ਚੋਣਾਂ ਨੇੜੇ ਹੁੰਦੀਆਂ ਹਨ ਤਾਂ ਕਾਂਗਰਸ ਅਤੇ ਅਕਾਲੀ ਆਗੂਆਂ ਵੱਲੋਂ ਵਿਧਾਇਕ ਬੈਂਸ ਨੂੰ ਬਦਨਾਮ ਕਰਨ ਲਈ ਨਵੇਂ ਨਵੇਂ ਤਰੀਕੇ ਅਪਨਾਉਣੇ ਸ਼ੁਰੂ ਕਰ ਦਿੱਤੇ ਜਾਂਦੇ ਹਨ। ਦਵਿੰਦਰ ਵਿਰਦੀ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਨੂੰ ਇਹ ਯਾਦ ਰੱਖਣਾ ਚਾਹੀਦਾ ਹੈ ਕਿ ਮਾਣਯੋਗ ਅਦਾਲਤਾਂ ਸਭ ਲਈ ਬਰਾਬਰ ਹਨ ਅਤੇ ਸਾਨੂੰ ਉਨ੍ਹਾਂ ਉਪਰ ਪੂਰਾ ਭਰੋਸਾ ਹੈ ।ਉਨ੍ਹਾਂ ਵਿਰੋਧੀਆਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਲੋਕ ਸਭ ਜਾਣਦੇ ਹਨ ਕਿ ਵਿਧਾਇਕ ਬੈਂਸ ਨੂੰ ਬਦਨਾਮ ਕਰਕੇ ਉਹ ਐਮ ਐਲ ਏ ਬਣਨ ਦੇ ਸੁਪਨੇ ਦੇਖ ਰਹੇ ਹਨ, ਪਰ ਉਨ੍ਹਾਂ ਦਾ ਇਹ ਸੁਪਨਾ ਕਦੇ ਵੀ ਪੂਰਾ ਨਹੀਂ ਹੋਵੇਗਾ। ਇਸ ਮੌਕੇ ਰਾਜੇਸ਼ ਕੁਮਾਰ ,ਸੋਮ ਪਾਲ,ਨਵ ਜੌਹਲ, ਕਿੰਟੂ ਬਾਘਾ ਆਦਿ ਸ਼ਾਮਲ ਸਨ।