ਸ਼੍ਰੋਮਣੀ ਅਕਾਲੀ ਦਲ ਸੰਯੁਕਤ ਵਲੋਂ ਡੀਸੀ ਕੰਪਲੈਕਸ ਦੇ ਬਾਹਰ ਰੋਸ ਪ੍ਰਦਰਸ਼ਨ

0
20

ਜਲੰਧਰ (ਰਮੇਸ਼ ਗਾਬਾ)
ਸ਼੍ਰੋਮਣੀ ਅਕਾਲੀ ਦਲ ਸੰਯੁਕਤ ਵਲੋਂ ਅੱਜ ਸ਼ਹਿਰ ਦੇ ਡੀਸੀ ਕੰਪਲੈਕਸ ਦੇ ਬਾਹਰ ਪ੍ਰਦਰਸ਼ਨ ਕੀਤਾ ਗਿਆ । ਇਸ ਮੌਕੇ ਜ਼ਿਲ੍ਹਾ ਪ੍ਰਧਾਨ ਗੁਰਚਰਨ ਸਿੰਘ ਚੰਨੀ ਦੀ ਅਗਵਾਈ ਹੇਠ ਪ੍ਰਦਰਸ਼ਨ ਦੌਰਾਨ ਦਿਨੋ ਦਿਨ ਵੱਧ ਰਹੀ ਮਹਿੰਗਾਈ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਪ੍ਰਦਰਸ਼ਨ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਸਯੁੰਕਤ ਵਲੋਂ ਪ੍ਰਧਾਨ ਮੰਤਰੀ ਦੇ ਨਾਂ ਡੀ ਸੀ ਜਲੰਧਰ ਘਣਸ਼ਿਆਮ ਥੋਰੀ ਨੂੰ ਮੰਗ ਪੱਤਰ ਸੌਂਪਿਆ ਗਿਆ।
ਇਸ ਮੌਕੇ ਗੁਰਚਰਨ ਸਿੰਘ ਚੰਨੀ ਨੇ ਕਿਹਾ ਕਿ ਪੂਰਾ ਦੇਸ਼ ਪੈਟਰੋਲ ਅਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਤੋਂ ਦੁਖੀ ਹੈ। ਦਿਨੋ ਦਿਨ ਮਹਿੰਗਾਈ ਵੱਧ ਰਹੀ ਹੈ। ਪੰਜਾਬ ਵਿਚ ਕੈਪਟਨ ਸਰਕਾਰ ਨੇ ਲੋਕਾਂ ਦੀ ਸਥਿਤੀ ਨੂੰ ਹੋਰ ਬਦਤਰ ਬਣਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਸੀਂ ਪ੍ਰਧਾਨ ਮੰਤਰੀ ਸਾਹਮਣੇ ਮੰਗਾਂ ਰੱਖੀਆਂ ਹਨ ਅਤੇ ਇਸ ਸਬੰਧੀ ਡੀਸੀ ਨੂੰ ਇੱਕ ਮੰਗ ਪੱਤਰ ਵੀ ਸੌਂਪਿਆ ਗਿਆ ਹੈ।