ਸੀਨੀਅਰ ਵਕੀਲ ਕਰਮਪਾਲ ਸਿੰਘ ਗਿੱਲ ਦਾ ਬਾਰ ਵਲੋਂ ਸਨਮਾਨ

0
52

ਜਲੰਧਰ (ਹਰਪ੍ਰੀਤ ਕਾਹਲੋਂ) ਸੀਨੀਅਰ ਵਕੀਲ ਅਤੇ ਸਾਬਕਾ ਪ੍ਰਧਾਨ ਕਰਮਪਾਲ ਸਿੰਘ ਗਿੱਲ ਨੂੰ ਬਾਰ ਕੌਂਸਲ ਪੰਜਾਬ ਅਤੇ ਹਰਿਆਣਾ ਦੀ ਅਨੁਸ਼ਾਸਨੀ ਕਮੇਟੀ ਦਾ ਮੈਂਬਰ ਬਣਾਏ ਜਾਣ ‘ਤੇ ਅੱਜ ਜ਼ਿਲ੍ਹਾ ਬਾਰ ਐਸੋਸੀਏਸ਼ਨ ਵੱਲੋਂ ਪ੍ਰਧਾਨ ਗੁਰਮੇਲ ਸਿੰਘ ਲਿੱਦੜ ਦੀ ਅਗਵਾਈ ਹੇਠ ਉਨ੍ਹਾਂ ਦਾ ਸਨਮਾਨ ਕੀਤਾ ਗਿਆ | ਇਸ ਦੌਰਾਨ ਸਾਰਿਆਂ ਨੇ ਉਨ੍ਹਾਂ ਦੀ ਨਿਯੁਕਤੀ ਲਈ ਬਾਰ ਕੌਂਸਲ ਦੇ ਚੇਅਰਮੈਨ ਮਿੰਦਰਜੀਤ ਯਾਦਵ, ਸਕੱਤਰ ਬਲਜਿੰਦਰ ਸੈਣੀ, ਮੈਂਬਰ ਹਰਪ੍ਰੀਤ ਸਿੰਘ ਬਰਾੜ ਦਾ ਵੀ ਧੰਨਵਾਦ ਕੀਤਾ, ਇਸ ਮੌਕੇ ਸਕੱਤਰ ਸੰਦੀਪ ਸੰਘਾ, ਸਹਾਇਕ ਸਕੱਤਰ ਸੰਗੀਤਾ ਸੋਨੀ, ਸੀਨੀਅਰ ਮੀਤ ਪ੍ਰਧਾਨ ਗੁਰਪਾਲ ਸਿੰਘ ਧੁਪੜ, ਰਾਜ ਕੁਮਾਰ ਭੱਲਾ, ਰਾਜਬੀਰ ਸਿੰਘ, ਪਰਮਿੰਦਰ ਸਿੰਘ ਢੀਂਗਰਾ, ਬਲਵਿੰਦਰ ਸਿੰਘ ਲੱਕੀ, ਦੇਵ ਰਾਜ, ਹਰਪ੍ਰੀਤ ਕੌਰ, ਵਿਸ਼ਾਲ ਵੜੈਚ ਤੇ ਹੋਰ ਅਹੁਦੇਦਾਰ ਮੌਜੂਦ ਸਨ |