ਪੰਜਾਬ ਸਣੇ ਉਤਰ ਭਾਰਤ ‘ਚ ਅਗਲੇ 6-7 ਦਿਨ ਭਾਰੀ ਬਾਰਸ਼ ਹੋਣ ਦੀ ਸੰਭਾਵਨਾ

0
29

ਨਵੀਂ ਦਿੱਲੀ (TLT) ਭਾਰਤੀ ਮੌਸਮ ਵਿਭਾਗ ਅਨੁਸਾਰ ਦੱਖਣ ਪੱਛਮੀ ਮਾਨਸੂਨ ਦੇ ਮੁੜ ਸਰਗਰਮ ਹੋਣ ਤੋਂ ਬਾਅਦ ਉੱਤਰੀ ਖੇਤਰ ਸਮੇਤ ਦੇਸ਼ ਦੇ ਕਈ ਹਿੱਸਿਆਂ ਵਿੱਚ ਅਗਲੇ ਛੇ-ਸੱਤ ਦਿਨਾਂ ਤੱਕ ਭਾਰੀ ਤੋਂ ਬਹੁਤ ਭਾਰੀ ਬਾਰਸ਼ ਹੋਵੇਗੀ।
ਵਿਭਾਗ ਦਾ ਕਹਿਣਾ ਹੈ ਕਿ ਪੱਛਮੀ ਹਿਮਾਲਿਆਈ ਖੇਤਰ ਅਤੇ ਉੱਤਰ ਪ੍ਰਦੇਸ਼ ਵਿੱਚ 17 ਤੋਂ 20 ਜੁਲਾਈ ਤੱਕ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ 18 ਤੋਂ 20 ਜੁਲਾਈ ਤੱਕ ਪੰਜਾਬ, ਹਰਿਆਣਾ, ਪੂਰਬੀ ਰਾਜਸਥਾਨ ਅਤੇ ਉੱਤਰ ਮੱਧ ਪ੍ਰਦੇਸ਼ ਵਿੱਚ ਵੀ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਹੈ। ਪੰਜਾਬ ਵਿੱਚ ਗਰਮੀ ਤੋਂ ਰਾਹਤ ਮਿਲੇਗੀ। ਮੌਸਮ ਵਿਭਾਗ ਨੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।