ਕਹੀ ਮਾਰ ਕੇ ਵਿਅਕਤੀ ਦਾ ਕੀਤਾ ਕਤਲ, ਮਾਮਲਾ ਦਰਜ

0
24

ਫਿਰੋਜ਼ਪੁਰ (TLT) ਫਿਰੋਜ਼ਪੁਰ ਦੇ ਕਸਬਾ ਤਲਵੰਡੀ ਭਾਈ ਦੇ ਪਿੰਡ ਕਾਲੀਏ ਵਾਲਾ ਵਿਖੇ ਕਹੀ ਮਾਰ ਕਰਕੇ ਇਕ ਵਿਅਕਤੀ ਦਾ ਕਤਲ ਕਰ ਦਿੱਤਾ ਗਿਆ । ਇਸ ਸਬੰਧ ਵਿਚ ਥਾਣਾ ਤਲਵੰਡੀ ਭਾਈ ਦੀ ਪੁਲਿਸ ਨੇ ਇਕ ਵਿਅਕਤੀ ਖਿਲਾਫ 302 ਦਾ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਮੁਤਾਬਕ ਪੁਲਿਸ ਨੂੰ ਦਿੱਤੇ ਬਿਆਨਾਂ `ਚ ਪ੍ਰਤਾਪ ਸਿੰਘ ਪੁੱਤਰ ਤੇਜਾ ਸਿੰਘ ਵਾਸੀ ਪਿੰਡ ਕਾਲੀਏ ਵਾਲਾ ਨੇ ਦੱਸਿਆ ਕਿ ਦੋਸ਼ੀ ਨਛੱਤਰ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਪਿੰਡ ਕਾਲੀਏ ਵਾਲਾ ਤੇ ਬਖਸ਼ੀਸ਼ ਸਿੰਘ ਉਰਫ ਫੌਜ਼ੀ (30 ਸਾਲ) ਪੁੱਤਰ ਅਵਤਾਰ ਸਿੰਘ ਵਾਸੀ ਹਰਦਿਆਲੇ ਵਾਲਾ ਥਾਣਾ ਸਦਰ ਫਰੀਦਕੋਟ ਜ਼ਿਲ੍ਹਾ ਫਰੀਦਕੋਟ ਜੋ ਕਿ ਪਿਛਲੇ ਕਾਫੀ ਸਮੇਂ ਤੋਂ ਉਸ ਦੇ ਘਰ ਤੇ ਖੇਤਾਂ ਵਿਚ ਕੰਮ ਕਰਦੇ ਸਨ। ਪ੍ਰਤਾਪ ਸਿੰਘ ਨੇ ਦੱਸਿਆ ਕਿ ਮਿਤੀ 15 ਜੁਲਾਈ 2021 ਨੂੰ ਰਾਤ ਰੋਟੀ ਪਾਣੀ ਖਾ ਪੀ ਕੇ ਵਿਹੜੇ ਵਿਚ ਸੌਂ ਗਏ ਸਨ ਤੇ ਉਹ ਆਪਣੇ ਪਰਿਵਾਰ ਸਮੇਤ ਕੋਠੀ ਅੰਦਰ ਸੋਂ ਗਿਆ ਸੀ। ਪ੍ਰਤਾਪ ਸਿੰਘ ਨੇ ਦੱਸਿਆ ਕਿ ਜਦ ਉਸ ਨੇ ਸਵੇਰੇ ਉੱਠ ਕੇ ਬਾਹਰ ਵਿਹੜੇ ਵਿਚ ਵੇਖਿਆ ਕਿ ਬਖਸ਼ੀਸ਼ ਸਿੰਘ ਉਰਫ ਫੌਜ਼ੀ ਦੀ ਲਾਸ਼ ਵਿਹੜੇ ਵਿਚ ਲਹੂ ਲੁਹਾਣ ਪਈ ਸੀ, ਜੋ ਸੀਸੀਟੀਵੀ ਕੈਮਰੇ ਵੇਖਣ ਤੇ ਪਤਾ ਲੱਗਿਆ ਕਿ ਦੋਸ਼ੀ ਨਛੱਤਰ ਸਿੰਘ ਨੇ ਕਹੀ ਨਾਲ ਬਖਸ਼ੀਸ਼ ਸਿੰਘ ਉਰਫ ਫੌਜ਼ੀ ਦਾ ਕਤਲ ਕਰ ਦਿੱਤਾ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਇੰਸਪੈਕਟਰ ਬੀਰਬਲ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ‘ਤੇ ਉਕਤ ਦੋਸ਼ੀ ਖਿਲਾਫ ਮੁਕੱਦਮਾ ਦਰਜ ਰਜਿਸਟਰ ਕਰਕੇ ਅਗਲੇਰੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ