ਦੇਸ਼ ਦੇ ਕਈ ਸੂਬਿਆਂ ‘ਚ ਲਗਾਤਾਰ ਬਾਰਿਸ਼ ਪੈਣ ਦੀ ਸੰਭਾਵਨਾ, ਮੌਸਮ ਵਿਭਾਗ ਵਲੋਂ ਅਲਰਟ ਜਾਰੀ

0
69

ਨਵੀਂ ਦਿੱਲੀ (TLT) ਦੇਸ਼ ਦੇ ਕਈ ਹਿੱਸਿਆਂ ਵਿਚ ਮੀਂਹ ਪੈ ਰਿਹਾ ਹੈ। ਪਹਾੜੀ ਖੇਤਰਾਂ ਵਿਚ ਨਦੀਆਂ ਭਰ ਰਹੀਆਂ ਹਨ। ਕਈ ਇਲਾਕਿਆਂ ਵਿਚ ਹੜ੍ਹਾਂ ਦੀ ਸਥਿਤੀ ਬਣੀ ਹੋਈ ਹੈ। ਭਾਰਤ ਮੌਸਮ ਵਿਭਾਗ (ਆਈਐਮਡੀ) ਨੇ ਪ੍ਰਸ਼ਾਸਨ ਨੂੰ ਕਿਸੇ ਵੀ ਐਮਰਜੈਂਸੀ ਲਈ ਸੁਚੇਤ ਰਹਿਣ ਲਈ ਕਿਹਾ ਹੈ। ਸੋਮਵਾਰ ਤੋਂ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਹੈ ਅਤੇ ਇਸ ਦੇ ਮੱਦੇਨਜ਼ਰ ਸੂਬਇਆ ਦੇ ਕਈਂ ਹਿੱਸਿਆਂ ਵਿਚ ਓਰੇਂਜ ਅਲਰਟ ਵੀ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ (ਆਈਐਮਡੀ) ਦੇ ਅਨੁਸਾਰ, ਉਤਰਾਖੰਡ ਦੇ ਕੁਮਾਓਂ ਵਿਚ ਭਾਰੀ ਬਾਰਸ਼ ਹੋ ਸਕਦੀ ਹੈ। ਇਸ ਨੂੰ ਧਿਆਨ ਵਿਚ ਰੱਖਦੇ ਹੋਏ, ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ।

ਰਾਜਧਾਨੀ ਵਿਚ ਸੋਮਵਾਰ ਨੂੰ ਘੱਟੋ ਘੱਟ 29 ਡਿਗਰੀ ਸੈਲਸੀਅਸ ਤਾਪਮਾਨ ਰਹਿਣ ਦੀ ਸੰਭਾਵਨਾ ਹੈ ਜਦਕਿ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਸੈਲਸੀਅਸ ਰਹਿਣ ਦੀ ਉਮੀਦ ਹੈ। ਮੌਸਮ ਵਿਭਾਗ ਨੇ ਭਵਿੱਖਬਾਣੀ ਕਰਦਿਆਂ ਕਿਹਾ ਹੈ ਕਿ 26 ਜੁਲਾਈ ਨੂੰ ਸੂਬੇ ਦੇ ਕੁਝ ਥਾਵਾਂ ‘ਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ, ਜਦਕਿ 27 ਅਤੇ 28 ਜੁਲਾਈ ਨੂੰ ਸੂਬੇ ਦੇ ਜ਼ਿਆਦਾਤਰ ਥਾਵਾਂ ‘ਤੇ ਮੀਂਹ ਅਤੇ ਗਰਜ ਦੀ ਸੰਭਾਵਨਾ ਹੈ।
ਵਿਭਾਗ ਅਨੁਸਾਰ ਲੁਧਿਆਣਾ, ਪਠਾਨਕੋਟ, ਗੁਰਦਾਸਪੁਰ, ਪਟਿਆਲਾ, ਫਤਿਹਗੜ ਸਾਹਿਬ, ਆਨੰਦਪੁਰ ਸਾਹਿਬ, ਨਵਾਂਸ਼ਹਿਰ, ਹੁਸ਼ਿਆਰਪੁਰ, ਜਲੰਧਰ, ਚੰਡੀਗੜ੍ਹ ਅਤੇ ਆਸ ਪਾਸ ਦੇ ਜ਼ਿਲ੍ਹਿਆਂ ਵਿੱਚ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਹੈ। ਵਿਗਿਆਨੀਆਂ ਅਨੁਸਾਰ ਇਨ੍ਹਾਂ ਤਿੰਨ ਦਿਨਾਂ ਵਿਚ ਖ਼ਾਸਕਰ ਲੁਧਿਆਣਾ ਵਿਚ ਰਿਕਾਰਡ ਬਾਰਸ਼ ਹੋ ਸਕਦੀ ਹੈ। ਅਜਿਹੀ ਸਥਿਤੀ ਵਿੱਚ ਵਿਗਿਆਨੀਆਂ ਨੇ ਮੌਸਮ ਨੂੰ ਵੇਖਦਿਆਂ ਹੀ ਲੋਕਾਂ ਨੂੰ ਘਰ ਨਾ ਛੱਡਣ ਦੀ ਚੇਤਾਵਨੀ ਦਿੱਤੀ ਹੈ। ਇਸ ਦੇ ਨਾਲ ਹੀ ਬਾਰਸ਼ ਦੀ ਸੰਭਾਵਨਾ ਦੇ ਮੱਦੇਨਜ਼ਰ ਕਿਸਾਨਾਂ ਨੂੰ ਖੇਤਾਂ ਵਿੱਚ ਸਿੰਜਾਈ ਤੋਂ ਪਰਹੇਜ਼ ਕਰਨ ਲਈ ਵੀ ਸਾਵਧਾਨ ਕੀਤਾ ਗਿਆ ਹੈ। ਕਿਉਂਕਿ ਖੇਤਾਂ ਵਿਚ ਖੜ੍ਹਾ ਪਾਣੀ ਵੱਡੀ ਮਾਤਰਾ ਵਿਚ ਫਸਲਾਂ ਲਈ ਨੁਕਸਾਨਦੇਹ ਹੋ ਸਕਦਾ ਹੈ।